ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕੰਮਾਂ ਲਈ ਖੁਆਰ ਨਹੀਂ ਹੋਣਗੇ ਲੋਕ: ਡੀਸੀ

12:16 PM Sep 21, 2024 IST
ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸੋਨਾ ਥਿੰਦ। -ਫੋਟੋ: ਸੂਦ

ਫਤਹਿਗੜ੍ਹ ਸਾਹਿਬ

Advertisement

ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਪੱਤਰਕਾਰਾਂ ਨਾਲ ਪਹਿਲੀ ਮਿਲਣੀ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕੰਮਾਂ ਲਈ ਵਾਰ-ਵਾਰ ਗੇੜੇ ਨਹੀਂ ਮਾਰਨੇ ਪੇਣਗੇ ਸਗੋਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਨੇੜੇ ਕੀਤਾ ਜਾਵੇਗਾ। ਇਸ ਤੋਂ ਪਹਿਲਾ ਪੱਤਰਕਾਰ ਯੂਨੀਅਨ ਵੱਲੋਂ ਸੀਨੀਅਰ ਪੱਤਰਕਾਰ ਭੂਸ਼ਨ ਸੂਦ ਅਤੇ ਜ਼ਿਲ੍ਹਾ ਪ੍ਰਧਾਨ ਰਣਵੀਰ ਕੁਮਾਰ ਜੱਜੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਾ ਸਵਾਗਤ ਕੀਤਾ ਗਿਅਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ ਅਤੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਰਾਜ ਕੁਮਾਰ ਆਦਿ ਮੌਜੂਦ ਸਨ। -ਨਿੱਜੀ ਪੱਤਰ ਪ੍ਰੇਰਕ

Advertisement
Advertisement