ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਤੇ ਸੂਬਾ ਸਰਕਾਰ ਦੀਆਂ ਭਰਮਾਊ ਗੱਲਾਂ ਵਿੱਚ ਨਹੀਂ ਆਉਣਗੇ ਲੋਕ: ਠੰਡਲ

08:49 AM May 06, 2024 IST
ਮੀਟਿੰਗ ਦੌਰਾਨ ਪਾਰਟੀ ਉਮੀਦਵਾਰ ਸੋਹਣ ਸਿੰਘ ਠੰਡਲ ਨਾਲ ਸਰਬਜੋਤ ਸਾਬੀ ਤੇ ਹੋਰ।

ਜਗਜੀਤ ਸਿੰਘ
ਮੁਕੇਰੀਆਂ, 5 ਮਈ
ਹਲਕੇ ਦੇ ਪਿੰਡ ਦੇਵੀਦਾਸ ਵਿੱਚ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੇ ਕਿਹਾ ਕਿ ਸੂਬੇ ਦੀ ‘ਆਪ’ ਸਰਕਾਰ ਅਤੇ ਕੇਂਦਰ ਦੀ ਭਾਜਪਾ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਨਾਕਾਮ ਰਹੀਆਂ ਹਨ। ਉਹ ਪਿੰਡ ਦੇਵੀਦਾਸ ਵਿੱਚ ਪਾਰਟੀ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ ਦੀ ਅਗਵਾਈ ਵਿੱਚ ਵਰਕਰਾਂ ਨੂੰ ਸੰਬੋਧਨ ਕਰਨ ਪੁੱਜੇ ਸਨ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝੇ ਰੱਖ ਕੇ ਦੂਜੇ ਰਾਜਾਂ ਦੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦੇ ਰਹੀ ਹੈ। ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਕ ਨਾ ਤਾਂ ਔਰਤਾਂ ਨੂੰ 1000 ਰੁਪਏ ਮਿਲੇ ਅਤੇ ਨਾ ਹੀ ਰੇਤਾ ਸਸਤਾ ਹੋਇਆ, ਦੂਜੇ ਪਾਸੇ ਨਸ਼ਾ ਪਹਿਲਾਂ ਨਾਲੋਂ ਵੀ ਵੱਧ ਵਿਕ ਰਿਹਾ ਹੈ। ਸ੍ਰੀ ਠੰਡਲ ਨੇ ਕਿਹਾ ਕਿ ਕੇਂਦਰ ਵਿੱਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਨਫਰਤ ਅਤੇ ਧਰਮ ਦੀ ਰਾਜਨੀਤੀ ਕਰ ਰਹੀ ਹੈ ਤੇ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ਸਮੇਤ ਲੱਗਭੱਗ ਹਰ ਵਰਗ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕਰ ਰਿਹਾ ਹੈ। ਇਸ ਮੌਕੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ‘ਆਪ’ ਦੀ ਸੂਬਾ ਸਰਕਾਰ ਨਸ਼ਾ ਖਤਮ ਕਰਨ ਵਿੱਚ ਨਾਕਾਮ ਰਹੀ ਹੈ ਅਤੇ ਭਾਜਪਾ ਧਰਮ ਦੇ ਨਾਮ ਉੱਪਰ ਫਿਰਕਾਪ੍ਰਸਤੀ ਨੂੰ ਸ਼ਹਿ ਦੇ ਕੇ ਸਮਾਜ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਹੜਾ ਕਿ ਭਾਈਚਾਰਕ ਸਾਂਝ ਲਈ ਵੱਡਾ ਖਤਰਾ ਹੈ। ਸਰਬਜੋਤ ਸਾਬੀ ਨੇ ਸ੍ਰੀ ਠੰਡਲ ਨੂੰ ਭਰੋਸਾ ਦੁਆਇਆ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਪਾਰਟੀ ਵਰਕਰ ਤੇ ਆਗੂ ਉਨ੍ਹਾਂ ਦੀ ਜਿੱਤ ਲਈ ਦਿਨ ਰਾਤ ਮਿਹਨਤ ਕਰਨਗੇ।

Advertisement

ਨਾਰੀ ਸ਼ਕਤੀ ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਏਗੀ: ਤਲਵਾੜ

ਹੁਸ਼ਿਆਰਪੁਰ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਦੀ ਚੋਣ ਮੁਹਿੰਮ ਵਿੱਚ ਮਹਿਲਾ ਸ਼ਕਤੀ ਅਹਿਮ ਰੋਲ ਅਦਾ ਕਰ ਰਹੀ ਹੈ ਅਤੇ ਨਾਰੀ ਸ਼ਕਤੀ ਸੋਹਣ ਸਿੰਘ ਠੰਡਲ ਦੀ ਜਿੱਤ ਯਕੀਨੀ ਬਣਾਏਗੀ ਤੇ ਇਸ ਲਈ ਸਮੁੱਚੀ ਮਹਿਲਾ ਸ਼ਕਤੀ ਚੋਣ ਪ੍ਰਚਾਰ ਵਿੱਚ ਜੁਟੀ ਹੋਈ ਹੈ। ਇਹ ਵਿਚਾਰ ਅਕਾਲੀ ਆਗੂ ਨੀਤੀ ਤਲਵਾੜ ਨੇ ਅੱਜ ਇੱਥੇ ਇਕ ਚੋਣ ਇਕੱਠ ਦੌਰਾਨ ਪ੍ਰਗਟ ਕੀਤੇ। ਤਲਵਾੜ ਨੇ ਅਕਾਲੀ ਦਲ ਦੀਆਂ ਲੋਕਪੱਖੀ ਨੀਤੀਆਂ ਬਾਰੇ ਦੱਸਦਿਆਂ ਕਿਹਾ ਕਿ ਹੁਣ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ਕਿਉਂਕਿ ਅਕਾਲੀ ਦਲ ਵੱਲੋਂ ਪੰਜਾਬ ਤੇ ਪੰਜਾਬੀਅਤ ਦੀ ਬਿਹਤਰੀ ਲਈ ਕੀਤੇ ਕੰਮਾਂ ਨੂੰ ਕਿਸੇ ਸਬੂਤ ਦੀ ਲੋੜ ਨਹੀਂ ਹੈ।

Advertisement
Advertisement
Advertisement