ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐਤਕੀਂ ‘ਆਪ’ ਦੀਆਂ ਗੱਲਾਂ ’ਚ ਨਹੀਂ ਆਉਣਗੇ ਲੋਕ: ਸੁਖਬੀਰ

09:15 AM May 05, 2024 IST

ਸੁਰਜੀਤ ਮਜਾਰੀ
ਬੰਗਾ, 4 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ ਸਰਕਾਰ ਬਣਾਉਣ ਵਾਂਗ ਵਰਤੇ ਛਲਾਵੇ ਤੇ ਲਾਰੇ ਹੁਣ ਨਹੀਂ ਚੱਲਣਗੇ। ਉਨ੍ਹਾਂ ਇੱਥੇ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਆਪ ਆਗੂਆਂ ਵੱਲੋਂ ਲਾਰੇ ਤੇ ਨਾਅਰਿਆਂ ਦੀ ਘੜੀ ਰਾਜਨੀਤੀ ਜੱਗ ਜ਼ਾਹਿਰ ਹੋ ਚੁੱਕੀ ਹੈ ਅਤੇ ਹੁਣ ਲੋਕ ਸਭਾ ਚੋਣਾਂ ’ਚ ਉਨ੍ਹਾਂ ਨੂੰ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਔਖੇ ਹੋ ਰਹੇ ਹਨ। ‘ਪੰਜਾਬ ਬਚਾਓ ਯਾਤਰਾ ਲੈ ਕੇ ਬੰਗਾ ਹਲਕੇ ਵਿੱਚ ਪੁੱਜੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਸਥਿਤੀ ਸਬੰਧੀ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਜ਼ਮੀਨ ਤੇ ਜ਼ਮੀਰ ਨਾਲ ਜੁੜੀ ਪਾਰਟੀ ਹੈ ਅਤੇ ਇਸ ਦੀ ਹੋਂਦ ਪਹਿਲਾਂ ਨਾਲੋਂ ਮਜ਼ਬੂਤ ਹੋਈ ਹੈ ਜਿਸ ਦਾ ਅੰਦਾਜ਼ਾ ਲੋਕ ਸਭਾ ਚੋਣਾਂ ਦੇ ਸਾਰਥਿਕ ਨਤੀਜਿਆਂ ਤੋਂ ਲੱਗ ਜਾਵੇਗਾ। ਯਾਤਰਾ ’ਚ ਸ਼ਾਮਲ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਕਿਹਾ ਕਿ ਬੰਗਾ ਵਿਧਾਨ ਸਭਾ ਹਲਕੇ ਦੇ ਵੋਟਰ ਵਿਧਾਨ ਸਭਾ ਚੋਣਾਂ ਦੀ ਜਿੱਤ ਵਾਂਗ ਇਸ ਵਾਰ ਵੀ ਇਤਿਹਾਸ ਸਿਰਜਣਗੇ।

Advertisement

Advertisement
Advertisement