ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਜਪਾ ਦੇ ਜ਼ੁਲਮਾਂ ਦਾ ਜਵਾਬ ਲੋਕ ਵੋਟਾਂ ਨਾਲ ਦੇਣਗੇ: ਪਾਠਕ

08:38 AM Apr 18, 2024 IST
‘ਜ਼ੁਲਮ ਕਾ ਜਵਾਬ ਵੋਟ ਸੇ’ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ। -ਫੋਟੋ: ਸਤਨਾਮ ਸਿੰਘ

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 17 ਅਪਰੈਲ
ਆਮ ਆਦਮੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਸੰਸਦ ਮੈਂਬਰ ਡਾ. ਸੰਦੀਪ ਪਾਠਕ ਨੇ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਾਜਪਾ ਨੂੰ ਘੇਰਦਿਆਂ ‘ਜ਼ੁਲਮ ਕਾ ਜਵਾਬ ਵੋਟ ਸੇ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਕੁਰੂਕਸ਼ੇਤਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਡਾ. ਸ਼ੁਸ਼ੀਲ ਗੁਪਤਾ, ਮੀਤ ਪ੍ਰਧਾਨ ਅਨੁਰਾਗ ਢਾਂਡਾ ਅਤੇ ਸੂਬਾ ਮੀਤ ਪ੍ਰਧਾਨ ਬਲਬੀਰ ਸੈਣੀ ਮੌਜੂਦ ਸਨ। ਸ੍ਰੀ ਪਾਠਕ ਨੇ ਕਿਹਾ ਕਿ ਹਰਿਆਣਾ ਤੇ ਕੇਂਦਰ ਵਿੱਚ ਭਾਜਪਾ ਦੀ ਸਰਕਾਰ ਹੈ ਹੁਣ ਜਦ ਮੁੜ ਲੋਕ ਸਭਾ ਚੋਣਾਂ ਲਈ ਵੋਟਾਂ ਮੰਗਣ ਦਾ ਸਮਾਂ ਆ ਗਿਆ ਹੈ ਤਾਂ ਸੁਆਲ ਉੱਠਦਾ ਹੈ ਕਿ ਭਾਜਪਾ ਨੇ ਸੂਬੇ ਦੇ ਲੋਕਾਂ ਲਈ ਕੀ ਕੀਤਾ ਹੈ। ਭਾਜਪਾ ਸਰਕਾਰ ਨੇ ਹਰ ਵਰਗ ’ਤੇ ਅੱਤਿਆਚਾਰ ਕੀਤੇ ਹਨ ਤੇ ਲੋਕ ਹੁਣ ਵੋਟ ਰਾਹੀਂ ਇਸ ਦਾ ਜਵਾਬ ਦੇਣਗੇ।
ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਵੋਟ ਰਾਹੀਂ ਹੀ ਜਵਾਬ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਰਾਜ ਵਿਚ ਦੇਸ਼ ਦੀਆਂ ਧੀਆਂ ਅਸੁਰੱਖਿਤ ਹਨ। ਦੁਨੀਆਂ ਭਰ ਵਿੱਚ ਦੇਸ਼ ਦਾ ਨਾਂ ਰੁਸ਼ਨਾਉਣ ਵਾਲੀਆਂ ਖਿਡਾਰਨਾਂ ਆਪਣੇ ਹੀ ਹਰਿਆਣਾ ਵਿਚ ਇੱਜ਼ਤ ਬਚਾਉਣ ਲਈ ਅਸਮਰਥ ਹਨ। ਇਨ੍ਹਾਂ ਖਿਡਾਰਨਾਂ ਨੂੰ ਦਿੱਲੀ ਦੀਆਂ ਸੜਕਾਂ ’ਤੇ ਘਸੀਟਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਨੂੰ ਮਜ਼ਬੂਤ ਕਰਨ ਦਾ ਅਹਿਦ ਲੈਂਦੀ ਹੈ ਪਰ ਚੋਣਾਂ ਤੋਂ ਬਾਅਦ ਈਡੀ ਤੇ ਸੀਬੀਆਈ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਵਿਰੋਧੀਆਂ ਨੂੰ ਜੇਲ੍ਹਾਂ ਵਿਚ ਡੱਕਣ ਦਾ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਝੂਠ, ਪੈਸੇ, ਲੜ ਭਿੜ ਕੇ ਚੋਣਾਂ ਜਿੱਤਣੀਆਂ ਹਨ ਇਸ ਤੋਂ ਇਲਾਵਾ ਉਸ ਦਾ ਕੋਈ ਹੋਰ ਸੰਕਲਪ ਨਹੀਂ। ਪਾਠਕ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣੋਂ ਇਸ ਤਰ੍ਹਾਂ ਰੋਕਿਆ ਜਾਂਦਾ ਹੈ ਜਿਵੇਂ ਕੋਈ ਦੁਸ਼ਮਣ ਦੇਸ਼ ’ਤੇ ਹਮਲਾ ਕਰ ਰਿਹਾ ਹੋਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਸਾਜਿਸ਼ ਤਹਿਤ ਕੇਸ ਵਿਚ ਫਸਾਇਆ ਗਿਆ ਹੈ। ਇਸ ਦੌਰਾਨ ਉਨ੍ਹਾਂ ਅਭੈ ਚੌਟਾਲਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ।

Advertisement

Advertisement
Advertisement