For the best experience, open
https://m.punjabitribuneonline.com
on your mobile browser.
Advertisement

ਲੋਕ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣਗੇ: ਸ਼ੈਲੀ ਓਬਰਾਏ

08:35 AM May 10, 2024 IST
ਲੋਕ ਭਾਜਪਾ ਦੀ ਤਾਨਾਸ਼ਾਹੀ ਦਾ ਜਵਾਬ ਦੇਣਗੇ  ਸ਼ੈਲੀ ਓਬਰਾਏ
ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸ਼ੈਲੀ ਓਬਰਾਏ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਮਈ
ਆਮ ਆਦਮੀ ਪਾਰਟੀ ਨੇ ਵੀਰਵਾਰ ਨੂੰ ਪੂਰਬੀ ਦਿੱਲੀ ਲੋਕ ਸਭਾ ਹਲਕੇ ਦੇ ਆਈਪੀ ਐਕਸਟੈਂਸ਼ਨ ਰੈਜ਼ੀਡੈਂਟਸ ਵੈੱਲਫੇਅਰ ਐਸੋਸੀਏਸ਼ਨ (ਆਰਡਬਲਯੂਏ) ਦੇ ਮੈਂਬਰਾਂ ਨਾਲ ਜਨਤਕ ਗੱਲਬਾਤ ਕੀਤੀ। ਇਸ ਜਨਤਕ ਸੰਵਾਦ ਵਿੱਚ ਦਿੱਲੀ ਨਗਰ ਨਿਗਮ ਦੀ ਮੇਅਰ ਡਾ. ਸ਼ੈਲੀ ਓਬਰਾਏ ਤੇ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਅਰਵਿੰਦ ਕੇਜਰੀਵਾਲ ਦੇ ਪਿਛਲੇ 10 ਸਾਲਾਂ ਦੇ ਸ਼ਾਸਨ ਮਾਡਲ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ, ਜਿਨ੍ਹਾਂ ਦੀ ਮਦਦ ਨਾਲ ਦਿੱਲੀ ਵਾਸੀਆਂ ਦੇ ਜੀਵਨ ਵਿੱਚ ਕ੍ਰਾਂਤੀਕਾਰੀ ਤਬਦੀਲੀ ਆਈ ਹੈ। ਨਾਲ ਹੀ ਪੂਰਬੀ ਦਿੱਲੀ ਲੋਕ ਸਭਾ ਹਲਕੇ ਵਿੱਚ ਅਗਲੇ 5 ਸਾਲਾਂ ਲਈ ਸ਼ਾਸਨ ਦੇ ਵਿਜ਼ਨ ਦੀ ਰੂਪ ਰੇਖਾ ਵੀ ਸਾਂਝੀ ਕੀਤੀ ਗਈ। ‘ਆਪ’ ਨੇ ਆਰਡਬਲਯੂਏ ਨੂੰ ਅਪੀਲ ਕੀਤੀ ਕਿ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਦੀ ‘ਕੰਮ ਦੀ ਰਾਜਨੀਤੀ’ ਨੂੰ ਵੋਟ ਦਿਓ ਅਤੇ ਇੱਕ ਜਵਾਬਦੇਹ ਸੰਸਦ ਮੈਂਬਰ ਚੁਣੋ, ਜੋ ਤੁਹਾਡੇ ਲਈ ਕੰਮ ਕਰੇਗਾ। ਡਾ. ਸ਼ੈਲੀ ਓਬਰਾਏ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸ਼ਾਨਦਾਰ ਸਕੂਲ, ਹਸਪਤਾਲ, ਮੁਫਤ ਬਿਜਲੀ ਅਤੇ ਪਾਣੀ, ਮੁਹੱਲਾ ਕਲੀਨਿਕ ਦੀਆਂ ਸਹੂਲਤਾਂ ਦਿੱਤੀਆਂ ਹਨ। ਦਿੱਲੀ ਵਿਚ ਵੱਖ-ਵੱਖ ਥਾਵਾਂ ’ਤੇ ਸੀਸੀਟੀਵੀ ਕੈਮਰੇ ਅਤੇ ਸਟਰੀਟ ਲਾਈਟਾਂ ਲਗਾਈਆਂ ਗਈਆਂ ਹਨ ਅਤੇ ਸੜਕਾਂ ਤੇ ਗਲੀਆਂ ਦਾ ਵਿਕਾਸ ਕੀਤਾ ਗਿਆ ਹੈ। ਅਣ-ਅਧਿਕਾਰਤ ਕਲੋਨੀਆਂ ਵਿੱਚ ਕੀਤੇ ਵਿਕਾਸ ਕਾਰਜ ਕੇਜਰੀਵਾਲ ਦੀ ਲੋਕ ਭਲਾਈ ਪ੍ਰਤੀ ਸਮਰਪਣ ਨੂੰ ਦਰਸਾਉਂਦੇ ਹਨ। ਜਦੋਂਕਿ ਭਾਜਪਾ ਨੇ ਕੇਜਰੀਵਾਲ ਸਰਕਾਰ ਦੇ ਕੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰਨ ਤੋਂ ਇਲਾਵਾ ਕੋਈ ਕੰਮ ਨਹੀਂ ਕੀਤਾ।

Advertisement

Advertisement
Author Image

joginder kumar

View all posts

Advertisement
Advertisement
×