ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਣਾਂ ਵਿੱਚ ਝਾੜੂ ਨੂੰ ਤੀਲਾ-ਤੀਲਾ ਕਰਨਗੇ ਲੋਕ: ਢਿੱਲੋਂ

08:39 AM Apr 26, 2024 IST
ਜਗਰਾਉਂ ਵਿੱਚ ਰਣਜੀਤ ਸਿੰਘ ਢਿੱਲੋਂ ਦਾ ਸਵਾਗਤ ਕਰਦੇ ਹੋਏ ਪਾਰਟੀ ਆਗੂ।

ਪੱਤਰ ਪ੍ਰੇਰਕ
ਜਗਰਾਉਂ, 24 ਅਪਰੈਲ
ਸ਼੍ਰੋਮਣੀ ਅਕਾਲੀ ਦਲ ਵੱਲੋਂ ਲੋਕ ਸਭਾ ਹਲਕਾ ਲੁਧਿਆਣਾ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਅੱਜ ਵਿਧਾਨ ਸਭਾ ਹਲਕਾ ਜਗਰਾਉਂ ਦੇ ਵੋਟਰਾਂ ਅਤੇ ਪਾਰਟੀ ਸਮਰਥਕਾਂ ਨੂੰ ਮਿਲਣ ਲਈ ਪੁੱਜੇ। ਇੱਥੇ ਉਨ੍ਹਾਂ ਦਾ ਸਾਬਕਾ ਵਿਧਾਇਕ ਐੱਸ. ਆਰ. ਕਲੇਰ, ਗੁਰਚਰਨ ਸਿੰਘ ਗਰੇਵਾਲ, ਭਾਗ ਸਿੰਘ ਮੱਲ੍ਹਾ, ਚੇਅਰਮੈਨ ਚੰਦ ਸਿੰਘ ਡੱਲਾ, ਟਰੱਕ ਅਪਰੇਟਰ ਯੂਨੀਅਨ ਦੇ ਸਾਬਕਾ ਪ੍ਰਧਾਨ ਬਿੰਦਰ ਮਨੀਲਾ ਨੇ ਭਰਵਾਂ ਸਵਾਗਤ ਕੀਤਾ। ਇਸ ਮੌਕੇ ਰਣਜੀਤ ਸਿੰਘ ਦੇ ਸਵਾਗਤ ਲਈ ਜੁਟੇ ਹਲਕੇ ਦੇ ਆਗੂਆਂ ਅਤੇ ਪਾਰਟੀ ਵਰਕਰਾਂ ਨੇ ਜਿੱਥੇ ਉਨ੍ਹਾਂ ਦਾ ਸਾਂਝੇ ਤੌਰ ’ਤੇ ਸਵਾਗਤ ਕੀਤਾ ਉੱਥੇ ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਜਗਰਾਉਂ ’ਚੋਂ ਭਾਰੀ ਬਹੁਮਤ ਅਤੇ ਲੀਡ ਨਾਲ ਜਿਤਾਉਣ ਦਾ ਵਾਅਦਾ ਕੀਤਾ। ਵਰਕਰਾਂ ਅਤੇ ਸਮਰਥਕਾਂ ਨੇ ਰਣਜੀਤ ਸਿੰਘ ਢਿੱਲੋਂ ਨੂੰ ਆਖਿਆ ਕਿ ਉਹ ਉਨ੍ਹਾਂ ਨੂੰ ਲੁਧਿਆਣਾ ਲੋਕ ਸਭਾ ਹਲਕਾ ਤੋਂ ਜਿਤਾ ਕੇ ਭੇਜਣ ਲਈ ਦਿਨ-ਰਾਤ ਇੱਕ ਕਰ ਦੇਣਗੇ।
ਇਸ ਦੌਰਾਨ ਰਣਜੀਤ ਸਿੰਘ ਢਿੱਲੋਂ ਨੇ ਸੱਤਾਧਾਰੀ ਧਿਰ ’ਤੇ ਨਿਸ਼ਾਨਾ ਸੇਧਦਿਆਂ ਆਖਿਆ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੇ ਝੂਠ ’ਤੇ ਵਿਸ਼ਵਾਸ ਕਰਕੇ ਧੋਖਾ ਖਾ ਚੁੱਕੇ ਹਨ। ਹੁਣ ਉਹ ਝਾੜੂ ਦਾ ਤੀਲਾ-ਤੀਲਾ ਕਰ ਦੇਣਗੇ। ਉਨ੍ਹਾਂ ਆਖਿਆ ਕਿ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਕਾਂਗਰਸ ਨਾਲ ਸਾਂਝ ਹੈ ਤੇ ਪੰਜਾਬ ’ਚ ਸੁਰ ਵੱਖਰੇ ਹਨ, ਜਿਸ ਨੂੰ ਪੰਜਾਬ ਦਾ ਵੋਟਰ ਸਮਝ ਚੁੱਕਾ ਹੈ। ਉਨ੍ਹਾਂ ਭਾਜਪਾ ਬਾਰੇ ਆਖਿਆ ਕਿ ਭਾਜਪਾ ਦਾ ਪੰਜਾਬ ਅਤੇ ਮਜ਼ਦੂਰ ਕਿਸਾਨ ਵਿਰੋਧੀ ਚਿਹਰਾ ਹੁਣ ਤੱਕ ਕਿਸੇ ਤੋਂ ਲੁਕਿਆ ਨਹੀਂ ਰਿਹਾ।
ਇਸ ਦੌਰਾਨ ਉਨ੍ਹਾਂ ਹਲਕੇ ਦੇ ਲੋਕਾਂ ਨੂੰ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਅਪੀਲ ਕੀਤੀ ਹੈ।

Advertisement

Advertisement
Advertisement