ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ਿਮਨੀ ਚੋਣਾਂ ’ਚ ਅੰਗੁਰਾਲ ਨੂੰ ਸਬਕ ਸਿਖਾਉਣਗੇ ਲੋਕ: ਅਮਨ ਅਰੋੜਾ

07:41 AM Jun 28, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਹੋਰ। -ਫੋਟੋ: ਮਲਕੀਅਤ ਸਿੰਘ

ਪਾਲ ਸਿੰਘ ਨੌਲੀ
ਜਲੰਧਰ, 27 ਜੂਨ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ’ਤੇ ਜਲੰਧਰ ਪੱਛਮੀ ਦੇ ਲੋਕਾਂ ਨਾਲ ਧੋਖਾ ਕਰਨ, ਉਨ੍ਹਾਂ ਦੇ ਫ਼ਤਵੇ ਦਾ ਨਿਰਾਦਰ ਕਰਨ ਅਤੇ ਲੋਕਾਂ ਦੀ ਭਲਾਈ ਤੋਂ ਉੱਪਰ ਆਪਣੇ ਸਵਾਰਥੀ ਕੰਮਾਂ ਨੂੰ ਪਹਿਲ ਦੇਣ ਦਾ ਦੋਸ਼ ਲਗਾਇਆ ਹੈ। ਇੱਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ੀਤਲ ਅੰਗੁਰਾਲ ਨੂੰ ਪੰਜ ਸਵਾਲ ਪੁੱਛੇ। ਅਮਨ ਅਰੋੜਾ ਦੇ ਨਾਲ ‘ਆਪ’ ਦੇ ਜਲੰਧਰ ਲੋਕ ਸਭਾ ਉਮੀਦਵਾਰ ਪਵਨ ਕੁਮਾਰ ਟੀਨੂ ਅਤੇ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਗੋਇਲ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਸਵਾਰਥ ਲਈ ਇਹ ਜ਼ਿਮਨੀ ਚੋਣ ਜਲੰਧਰ ਦੇ ਲੋਕਾਂ ’ਤੇ ਥੋਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨਾਲ ਧੋਖਾ ਕੀਤਾ ਹੈ ਅਤੇ ਹੁਣ ਜਲੰਧਰ ਦੇ ਲੋਕ ਇਸ ਵਾਰੀ ਉਨ੍ਹਾਂ ਨੂੰ ਸਬਕ ਸਿਖਾਉਣਗੇ। ਅਰੋੜਾ ਨੇ ਕਿਹਾ ਕਿ ਸ਼ੀਤਲ ਅੰਗੁਰਾਲ ਨੇ ਆਪਣੇ ਹਲਕੇ ਦੇ ਲੋਕਾਂ ਅਤੇ ਉਨ੍ਹਾਂ ਦੇ ਫ਼ਤਵੇ ਤੋਂ ਵੱਧ ਕੇ ਤਾਨਾਸ਼ਾਹੀ ਪਾਰਟੀ ਭਾਜਪਾ ਨੂੰ ਚੁਣਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਵਿਧਾਨ ਅਤੇ ਲੋਕਤੰਤਰ ਨੂੰ ਤਬਾਹ ਕਰਨ ਦਾ ਕੰਮ ਕਰ ਰਹੀ ਹੈ ਅਤੇ ਸ਼ੀਤਲ ਅੰਗੁਰਾਲ ਵਰਗੇ ਲੋਕ ਅਜਿਹਾ ਕਰਨ ਵਿੱਚ ਉਨ੍ਹਾਂ ਦੀ ਮਦਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਨੂੰ ਬਚਾਉਣ ਲਈ ਸਿਰਫ਼ ਆਮ ਆਦਮੀ ਪਾਰਟੀ ਹੀ ਕੰਮ ਕਰ ਰਹੀ ਹੈ। ‘ਆਪ’ ਆਗੂ ਨੇ ਸਵਾਲ ਕੀਤਾ ਕਿ ਢਾਈ ਮਹੀਨੇ ਤੋਂ ਸ਼ੀਤਲ ਅੰਗੁਰਾਲ ਭਾਜਪਾ ਨਾਲ ਸਨ ਅਤੇ ਉਨ੍ਹਾਂ ਲਈ ਚੋਣ ਪ੍ਰਚਾਰ ਕਰ ਰਹੇ ਸਨ, ਫਿਰ ਅਜਿਹਾ ਕੀ ਹੋਇਆ ਕਿ ਚੋਣਾਂ ਤੋਂ ਤੁਰੰਤ ਬਾਅਦ ਉਹ ਆਪਣਾ ਅਸਤੀਫ਼ਾ ਵਾਪਸ ਲੈਣਾ ਚਾਹੁੰਦੇ ਸਨ। ਉਨ੍ਹਾਂ ਕਿਹਾ ਕਿ ਹਲਕੇ ਹਰ ਬਾਸ਼ਿੰਦੇ ਦੇ ਮਨ ਵਿੱਚ ਹੈ ਕਿ ਪਹਿਲਾਂ ਸ਼ੀਤਲ ਅੰਗੁਰਾਲ ਅਤੇ ਸੁਸ਼ੀਲ ਕੁਮਾਰ ਰਿੰਕੂ ਦਾ ਆਪਸ ਵਿੱਚ ਵੈਰ ਸੀ, ਫਿਰ ਅਜਿਹੇ ਕਿਹੜੇ ਹਾਲਾਤ ਪੈਦਾ ਹੋਏ ਕਿ ਉਨ੍ਹਾਂ ਨੂੰ ਇੱਕ ਦੂਜੇ ਦੇ ਸਾਥੀ ਬਣਨਾ ਪਿਆ।

Advertisement

Advertisement
Advertisement