ਨਸ਼ੇ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਐੱਐੱਸਪੀ
06:20 PM Sep 10, 2024 IST
ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 10 ਸਤੰਬਰ
ਬਠਿੰਡਾ ਪੁਲੀਸ ਪ੍ਰਸ਼ਾਸਨ ਵੱਲੋਂ ਸੰਗਤ ਮੰਡੀ ਵਿਚ ਨਸ਼ਿਆਂ ਦੀ ਰੋਕਥਾਮ ਲਈ ਸੈਮੀਨਾਰ ਕੀਤਾ ਗਿਆ। ਇਸ ਮੌਕੇ ਸੀਨੀਅਰ ਪੁਲੀਸ ਕਪਤਾਨ ਬਠਿੰਡਾ ਅਮਨੀਤ ਕੌਂਡਲ, ਡੀ ਐਸ ਪੀ ਬਠਿੰਡਾ ਦਿਹਾਤੀ ਹਿਨਾ ਗੁਪਤਾ, ਥਾਣਾ ਸੰਗਤ ਦੇ ਮੁਖੀ ਪਰਮਪਾਰਸ ਸਿੰਘ ਚਹਿਲ ਅਤੇ ਥਾਣਾ ਸੰਗਤ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਮੋਹਤਬਰਾਂ ਅਤੇ ਇਲਾਕੇ ਦੇ ਸਮਾਜਸੇਵੀ ਸੰਸਥਾਵਾਂ ਦੇ ਆਗੂਆਂ ਨੇ ਭਾਗ ਲਿਆ। ਇਸ ਮੌਕੇ ਐਸਐਸਪੀ ਵੱਲੋਂ ਪਹੁੰਚੇ ਹੋਏ ਪਤਵੰਤਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਲੋਕਾਂ ਦੇ ਸਹਿਯੋਗ ਅਤਿ ਜ਼ਰੂਰੀ ਹੈ, ਇਸ ਲਈ ਬਠਿੰਡਾ ਪੁਲੀਸ ਵੱਲੋਂ ਪਬਲਿਕ ਨਾਲ ਮੀਟਿੰਗਾਂ ਕਰਕੇ ਪਿੰਡਾਂ ਵਿਚ ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ।
Advertisement
Advertisement