ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ਿਆਂ ਦੇ ਟਾਕਰੇ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ: ਡੀਆਈਜੀ

07:06 AM Jun 25, 2024 IST
ਪੁਲੀਸ-ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ।-ਫੋਟੋ: ਰਾਣੂ

ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 24 ਜੂਨ
ਪਟਿਆਲਾ ਰੇਂਜ ਦੇ ਡੀਆਈਜੀ (ਪੁਲੀਸ) ਹਰਚਰਨ ਸਿੰਘ ਭੁੱਲਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨ, ਪੁਲੀਸ ਅਤੇ ਆਵਾਮ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ‘ਮਿਸ਼ਨ ਸਹਿਯੋਗ’ ਤਹਿਤ ਸਥਾਨਕ ਕਲੱਬ ਵਿੱਚ ਪੁਲੀਸ-ਪਬਲਿਕ ਤਾਲਮੇਲ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਅਵਾਮ ਦੀ ਸ਼ਮੂਲੀਅਤ ਬਹੁਤ ਅਹਿਮ ਹੈ। ਸ੍ਰੀ ਭੁੱਲਰ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ ਜਿਸ ਦਾ ਉਦੇਸ਼ ਪੁਲੀਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ।
ਸ੍ਰੀ ਭੁੱਲਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ ਹੈ, ਇਸ ਮਕਸਦ ਨਾਲ ਹੀ ਜ਼ਿਲ੍ਹੇ ’ਚ ਕਾਸੋ ਅਭਿਆਨ ਦੇ ਨਾਲ ਨਾਲ ‘ਮਿਸ਼ਨ ਸਹਿਯੋਗ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ। ਜ਼ਿਲ੍ਹਾ ਪੁਲੀਸ ਮੁਖੀ ਡਾ. ਸਿਮਰਤ ਕੌਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ’ਚ ਅਹਿਮ ਭੂਮਿਕਾ ਨਿਭਾਵੇਗਾ। ਅਜਿਹੀਆਂ ਮੀਟਿੰਗਾਂ ਸਬ ਡਿਵੀਜ਼ਨ , ਬਲਾਕ ਅਤੇ ਥਾਣਾ ਪੱਧਰ ‘ਤੇ ਵੀ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਤੋ ਪਹਿਲਾਂ ਸ੍ਰੀ ਭੁੱਲਰ ਨੇ ਜ਼ਿਲ੍ਹਾ ਪੁਲੀਸ ਦਫ਼ਤਰ ਵਿੱਚ ਜਨਰਲ ਕਰਾਈਮ ਸਬੰਧੀ ਪੁਲੀਸ ਪ੍ਰਸ਼ਾਸਨ ਨਾਲ ਵੀ ਮੀਟਿੰਗ ਕੀਤੀ।

Advertisement

Advertisement