ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਖ਼ਤਮ ਕਰਨ ਲਈ ਲੋਕਾਂ ਦਾ ਸਾਥ ਜ਼ਰੂਰੀ: ਐੱਸਐੱਸਪੀ

07:52 AM Jun 27, 2024 IST
ਖੰਨਾ ’ਚ ਮੈਰਾਥਨ ਨੂੰ ਹਰੀ ਝੰਡਾ ਦਿਖਾ ਕੇ ਰਵਾਨਾ ਕਰਦੇ ਹੋਏ ਐੱਸਐੱਸਪੀ ਅਵਨੀਤ ਕੌਂਡਲ।

ਗੁਰਦੀਪ ਸਿੰਘ ਟੱਕਰ/ਡੀ ਪੀ ਐੱਸ ਬੱਤਰਾ
ਮਾਛੀਵਾੜਾ/ਸਮਰਾਲਾ, 26 ਜੂਨ
ਪੁਲੀਸ ਜ਼ਿਲ੍ਹਾ ਖੰਨਾ ਵੱਲੋਂ ਅੱਜ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮੌਕੇ ਮੈਰਾਥਨ ਕੱਢੀ ਗਈ। ਨੇੜਲੇ ਪਿੰਡ ਗੜ੍ਹੀ ਤਰਖਾਣਾ ਤੋਂ ਨੀਲੋਂ ਪੁਲ ਤੱਕ ਕਰੀਬ ਪੰਜ ਕਿਲੋਮੀਟਰ ਲੰਬੀ ਇਸ ਮੈਰਾਥਨ ਦੌੜ ਵਿੱਚ ਪੁਲੀਸ ਕਰਮਚਾਰੀਆਂ ਤੋਂ ਇਲਾਵਾ ਉੱਚ ਅਧਿਕਾਰੀਆਂ ਨੇ ਵੀ ਭਾਗ ਲਿਆ। ਪੁਲੀਸ ਜ਼ਿਲ੍ਹਾ ਖੰਨਾ ਦੇ ਐੱਸਐੱਸਪੀ ਅਵਨੀਤ ਕੌਂਡਲ ਵੱਲੋਂ ਇਸ ਮੈਰਾਥਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਆਪ ਵੀ ਸ਼ਮੂਲੀਅਤ ਕੀਤੀ। ਨੀਲੋਂ ਨੇੜ੍ਹੇ ਸਥਿਤ ਸਾਂਝਾ ਘਰ ਵਿੱਚ ਸਮਾਪਤ ਹੋਈ ਇਸ ਮੈਰਾਥਨ ਵਿੱਚ ਭਾਗ ਲੈਣ ਵਾਲੇ ਪੁਲੀਸ ਕਰਮਚਾਰੀਆਂ ਤੋਂ ਇਲਾਵਾ ਵੱਖ-ਵੱਖ ਸੰਸਥਾਵਾਂ ਦੇ ਵਾਲੰਟੀਅਰਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸਐੱਸਪੀ ਅਵਨੀਤ ਕੌਂਡਲ ਨੇ ਕਿਹਾ ਕਿ ਪੁਲੀਸ ਵੱਲੋਂ ਕੱਢੀ ਗਈ ਮੈਰਾਥਨ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕ ਕਰਨਾ ਹੈ। ਇਸ ਮੌਕੇ ਡੀਐੱਸਪੀ ਤਰਲੋਚਨ ਸਿੰਘ, ਥਾਣਾ ਮੁਖੀ ਮਾਛੀਵਾੜਾ ਭਿੰਦਰ ਸਿੰਘ ਖੰਗੂੜਾ, ਥਾਣਾ ਮੁਖੀ ਸਮਰਾਲਾ ਰਾਓ ਵਰਿੰਦਰ ਸਿੰਘ, ਥਾਣਾ ਮੁਖੀ ਦੋਰਾਹਾ ਗੁਰਪ੍ਰਤਾਪ ਸਿੰਘ ਤੋਂ ਇਲਾਵਾ ਬਲਜਿੰਦਰ ਸਿੰਘ ਤੂਰ, ਜਗਪਾਲ ਸਿੰਘ ਪੂਨੀਆਂ, ਸ਼ਿਵ ਕੁਮਾਰ ਸ਼ਿਵਲੀ, ਮਿੰਕੂ ਹੰਸ ਤੇ ਲਾਲੀ ਪਾਮੇ ਮੌਜੂਦ ਸਨ।

Advertisement

ਸਮਰਾਲਾ (ਪੱਤਰ ਪ੍ਰੇਰਕ): ਸਿਵਲ ਸਰਜਨ ਲੁਧਿਆਣਾ ਡਾ. ਜਸਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਵ ਜੀਵਨ ਕੇਂਦਰ ਐੱਸ. ਡੀ.ਐੱਚ. ਸਮਰਾਲਾ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਾਰਕਜੋਤ ਸਿੰਘ ਨੇ ਆਮ ਲੋਕਾਂ ਨੂੰ ਨਸ਼ੇ ਦੇ ਮਾੜੇ ਅਸਰ ਅਤੇ ਉਨ੍ਹਾਂ ਤੋਂ ਬਚਣ ਬਾਰੇ ਦੱਸਿਆ ਗਿਆ ਤੇ ਨਾਲ ਹੀ ਨਸ਼ਾ ਕਰ ਰਹੇ ਮਰੀਜ਼ਾਂ ਨੂੰ ਦਵਾਈ ਅਤੇ ਕਾਊਂਸਲਿੰਗ ਦੀ ਸਹਾਇਤਾ ਨਾਲ ਨਸ਼ਾ ਛੱਡ ਕੇ ਮੁੜ ਸਵਸਥ ਜ਼ਿੰਦਗੀ ਜਿਊਣ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਸਰਕਾਰ ਦੁਆਰਾ ਨਸ਼ੇ ਦੀ ਰੋਕਥਾਮ ਲਈ ਨਵਜੀਵਨ ਕੇਂਦਰ ਖੋਲ੍ਹੇ ਗਏ ਹਨ ਜਿਸ ਵਿੱਚ ਨਸ਼ੇ ਕਰਨ ਵਾਲੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਰਵੀ ਕੌਸ਼ਲ (ਕਾਊਂਸਲਰ) ਦੁਆਰਾ ਵਿੱਦਿਅਕ ਅਦਾਰਿਆਂ ਵਿੱਚ ਜਾਗਰੂਕਤਾ ਕੈਂਪ ਲਾਏ।
ਇਸ ਮੌਕੇ ਨਰਸਿੰਗ ਦੇ ਬੱਚਿਆਂ ਵਿੱਚ ਚਾਰਟ ਪ੍ਰਤਿਯੋਗਤਾ ਕਰਵਾਈ ਗਈ ਅਤੇ ਲੋਕਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਕੇ ਕਸਮ ਲਈ ਗਈ ਕਿ ਜ਼ਿੰਦਗੀ ਵਿੱਚ ਕਦੇ ਵੀ ਕਿਸੇ ਪ੍ਰਕਾਰ ਦਾ ਨਸ਼ਾ ਨਹੀਂ ਕੀਤਾ ਜਾਵੇਗਾ।
ਇਸ ਦੌਰਾਨ ਡਾ. ਮਨਿੰਦਰਜੀਤ ਸਿੰਘ, ਡਾ. ਲਖਵਿੰਦਰ ਸਿੰਘ, ਡਾ. ਸੰਦੀਪ ਮਾਨਵ, ਡਾ. ਪ੍ਰਭਜੋਤ ਸਿੰਘ, ਡਾ. ਗੁਰਿੰਦਰ ਕੌਰ, ਨਰਸਿੰਗ ਸਿਸਟਰ ਦਲਜੀਤ ਕੌਰ, ਸੰਗੀਤਾ ਮਹਿਤਾ ਡਾਟਾ ਐਂਟਰੀ ਅਪਰੇਟਰ, ਹਰਪ੍ਰੀਤ ਸਿੰਘ ਮੇਲ ਸਟਾਫ ਨਰਸ, ਸੌਰਵ ਮਹਿਤਾ ਵਾਰਡ ਅਟੈਂਡੈਂਟ ਅਤੇ ਸਿਵਲ ਹਸਪਤਾਲ ਦੇ ਸਮੂਹ ਸਟਾਫ਼ ਅਤੇ ਲੁਧਿਆਣਾ ਇੰਸਟੀਚਿਊਟ ਆਫ਼ ਨਰਸਿੰਗ ਕਾਲਜ ਕਟਾਣੀ ਕਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਸਨ।

ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ

ਲੁਧਿਆਣਾ: ਡਾ. ਕੋਟਨਿਸ ਐਕਯੂਪੰਕਚਰ ਹਸਪਤਾਲ, ਸਲੇਮ ਟਾਬਰੀ ਵੱਲੋਂ ਚਲਾਏ ਜਾ ਰਹੇ ਸੀਪੀਐੱਲਆਈ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ, ਭਾਰਤ ਸਰਕਾਰ ਵੱਲੋਂ ਸਪਾਂਸਰਡ ਪ੍ਰਾਜੈਕਟ ਤਹਿਤ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਮਨਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਹੋਏ ਸਮਾਗਮ ਦੌਰਾਨ ਉਨ੍ਹਾਂ ਲੋਕਾਂ ਨੂੰ ਨਸ਼ਿਆਂ ਕਾਰਨ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਹਸਪਤਾਲ ਦੇ ਡਾਇਰੈਕਟਰ ਡਾ. ਇੰਦਰਜੀਤ ਨੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਸਭਾ ਦੇ ਪ੍ਰਧਾਨ ਬਲਬੀਰ ਚੰਦ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਚੁਕਾਈ। ਪ੍ਰੋਗਰਾਮ ਵਿੱਚ ਬੱਚਿਆਂ ਨੂੰ ਸਰਟੀਫਿਕੇਟ ਅਤੇ ਟੀ-ਸ਼ਰਟਾਂ ਦੇ ਕੇ ਆਪੋ-ਆਪਣੇ ਖੇਤਰਾਂ ਵਿੱਚ ਨਸ਼ਾ ਮੁਕਤ ਭਾਰਤ ਮੁਹਿੰਮ ਨੂੰ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਨਸ਼ੇ ਦੇ ਆਦੀ ਨੌਜਵਾਨਾਂ ਨੇ ਆਪਣੇ ਦੁੱਖੜੇ ਸੁਣਾਏ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਏਰੀਆ ਕੋ-ਆਰਡੀਨੇਟਰ ਗਗਨਦੀਪ, ਸੈਂਟਰ ਇੰਚਾਰਜ ਮਨੀਸ਼ਾ, ਨੇਹਾ ਖਾਨ, ਸਵਾਤੀ, ਤਰਸੇਮ ਲਾਲ, ਡਾ. ਰਘੁਵੀਰ, ਕਾਰਤਿਕ, ਅਮਨ ਅਤੇ ਰੀਤੂ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Advertisement