ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਦਾ ਫਤਵਾ ਭਾਜਪਾ ਖ਼ਿਲਾਫ਼: ‘ਆਪ’

08:37 AM Jun 05, 2024 IST
ਮੀਡੀਆ ਨੂੰ ਸੰਬੋਧਨ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਆਗੂ।-ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 4 ਜੂਨ
ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਉਮੀਦ ਤੋਂ ਘੱਟ ਮਿਲੀਆਂ ਸੀਟਾਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ । ‘ਆਪ’ ਆਗੂਆਂ ਨੇ ਕਿਹਾ ਕਿ ਲੋਕਾਂ ਦਾ ਫਤਵਾ ਭਾਜਪਾ ਦੇ ਖ਼ਿਲਾਫ਼ ਗਿਆ ਹੈ। ‘ਆਪ’ ਆਗੂ ਸੰਜੈ ਸਿੰਘ ਨੇ ਕਿਹਾ ਕਿ ਦੇਸ਼ ਦੇ ਲੋਕਾਂ ਨੇ ਸੰਵਿਧਾਨ ਅਤੇ ਰਾਖਵਾਂਕਰਨ ਨੂੰ ਬਚਾਉਣ ਲਈ ਵੋਟ ਦਿੰਦੇ ਹੋਏ ਭਾਜਪਾ ਗੋ ਬੈਕ ਦਾ ਨਾਅਰਾ ਦਿੱਤਾ ਹੈ। ‘ਆਪ’ ਆਗੂਆਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਇਹ ਚੋਣ ਨਤੀਜੇ ਇਹ ਸੰਦੇਸ਼ ਦੇ ਰਹੇ ਹਨ ਕਿ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਤਾਨਾਸ਼ਾਹੀ ਤੋਂ ਦੁਖੀ ਹਨ ਅਤੇ ਭਾਜਪਾ ਸਰਕਾਰ ਤੋਂ ਆਜ਼ਾਦੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜਨਤਾ ਸਮਝ ਗਈ ਕਿ ਪ੍ਰਧਾਨ ਮੰਤਰੀ ਨੂੰ ਸੰਵਿਧਾਨ ਅਤੇ ਰਾਖਵਾਂਕਰਨ ਨੂੰ ਖਤਮ ਕਰਨ ਅਤੇ ਆਪਣੇ ਸਰਮਾਏਦਾਰ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ 400 ਸੀਟਾਂ ਨਹੀਂ ਦੇਣੀਆਂ ਚਾਹੀਦੀਆਂ।
ਸੰਜੈ ਸਿੰਘ ਨੇ ਕਿਹਾ ਕਿ ਭਾਜਪਾ ਨੇ ਪੈਸੇ ਦੀ ਤਾਕਤ, ਈਡੀ-ਸੀਬੀਆਈ, ਚੋਣ ਮਸ਼ੀਨਰੀ ਦੀ ਵਰਤੋਂ ਕਰਕੇ ਅਤੇ ਵਿਰੋਧੀ ਨੇਤਾਵਾਂ ਨੂੰ ਜੇਲ੍ਹ ਵਿੱਚ ਬੰਦ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦਿੱਲੀ ‘ਆਪ’ ਦੇ ਕਨਵੀਨਰ ਤੇ ਦਿੱਲੀ ਦੇ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਭ ਤੋਂ ਮਾੜੇ ਹਾਲਾਤ ਵਿੱਚ ਚੋਣ ਲੜੀ। ਪੰਜਾਬ ਵਿੱਚ ਸਾਡੇ ਸੰਸਦ ਮੈਂਬਰਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਦਿੱਲੀ ਵਿੱਚ ਭਾਜਪਾ ਨੂੰ ਸਖ਼ਤ ਮੁਕਾਬਲਾ ਦਿੱਤਾ। ਉਨ੍ਹਾਂ ਕਿਹਾ ਕਿ ਸੰਵਿਧਾਨ ਅਤੇ ਲੋਕਤੰਤਰ ਵਿੱਚ ਵਿਸ਼ਵਾਸ ਰੱਖਣ ਵਾਲੀਆਂ ਪਾਰਟੀਆਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨੀ ਚਾਹੀਦੀ ਹੈ ਅਤੇ ਫਤਵਾ ਦਾ ਸਤਿਕਾਰ ਕਰਦੇ ਹੋਏ ਲੋਕਤੰਤਰੀ ਸਰਕਾਰ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਨਤਾ ਵੱਲੋਂ ਦਿੱਤਾ ਗਿਆ ਨਤੀਜਾ ਹਰੇਕ ਨੂੰ ਪ੍ਰਭਾਵਿਤ ਕਰੇਗਾ।

Advertisement

Advertisement