For the best experience, open
https://m.punjabitribuneonline.com
on your mobile browser.
Advertisement

ਮੁੰਬਈ ਵਿੱਚ ਭਾਰੀ ਮੀਂਹ ਕਾਰਨ ਜਨ-ਜੀਵਨ ਪ੍ਰਭਾਵਿਤ

02:54 PM Jul 22, 2024 IST
ਮੁੰਬਈ ਵਿੱਚ ਭਾਰੀ ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ
ਮੁੰਬਈ ਵਿੱਚ ਮੀਂਹ ਦੇ ਪਾਣੀ ’ਚ ਫਸੀ ਇੱਕ ਗੱਡੀ ਨੂੰ ਧੱਕਾ ਲਾ ਕੇ ਕੱਢਦੇ ਹੋਏ ਪੁਲੀਸ ਕਰਮੀ। -ਫੋਟੋ: ਪੀਟੀਆਈ
Advertisement

ਮੁੰਬਈ, 22 ਜੁਲਾਈ

Advertisement

ਮੁੰਬਈ ਵਿੱਚ ਅੱਜ ਕਈ ਥਾਵਾਂ ’ਤੇ ਸਵੇਰੇ ਅੱਠ ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ 200 ਐੱਮਐੱਮ ਤੋਂ ਵੱਧ ਮੀਂਹ ਦਰਜ ਕੀਤਾ ਗਿਆ, ਜਿਸ ਨਾਲ ਕਲਿਆਣ ਅਤੇ ਠਾਕੁਰਲੀ ਸਟੇਸ਼ਨ ’ਤੇ ਸਥਾਨਕ ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਬੀਐੱਮਸੀ ਅਧਿਕਾਰੀਆਂ ਨੇ ਦੱਸਿਆ ਕਿ ਭਾਰੀ ਮੀਂਹ ਅਤੇ ਸੁਮੰਦਰ ਵਿੱਚ ਉੱਚੀਆਂ ਲਹਿਰਾਂ ਉੱਠਣ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸ਼ਹਿਰ ਵਿੱਚ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਭਾਰੀ ਮੀਂਹ ਕਾਰਨ ਮੁੰਬਈ ਵਿੱਚ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਿਸ ਕਾਰਨ ਰਾਹਗੀਰਾਂ ਨੂੰ ਖੱਜਲ-ਖੁਆਰੀ ਝੱਲਣੀ ਪਈ। -ਪੀਟੀਆਈ

Advertisement
Author Image

Charanjeet Channi

View all posts

Advertisement
Advertisement
×