ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇ ਰਾਜ ’ਚ ਲੋਕਾਂ ਦਾ ਜਿਊਣਾ ਔਖਾ ਹੋਇਆ: ਸ਼ੈਲਜਾ

07:44 AM Oct 02, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 1 ਅਕਤੂਬਰ
ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਭ੍ਰਿਸ਼ਟਾਚਾਰ, ਬੇਰੁਜ਼ਗਾਰੀ, ਮਹਿੰਗਾਈ ਨਾਲ ਲੋਕਾਂ ਦਾ ਜੀਣਾ ਔਖਾ ਹੋ ਗਿਆ। ਇਸ ਦੌਰਾਨ ਭਾਜਪਾ ਨੇ ਕਿਸਾਨਾਂ ਅਤੇ ਔਰਤਾਂ ’ਤੇ ਜ਼ੁਲਮ ਢਾਹੇ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਅੱਕੇ ਲੋਕ ਹੁਣ ਕਾਂਗਰਸ ਵੱਲ ਦੇਖ ਰਹੇ ਹਨ ਤੇ ਹਰਿਆਣਾ ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਮਨ ਬਣਾ ਚੁੱਕੇ ਹਨ। ਸਿਰਸਾ ਤੋਂ ਸੰਸਦ ਮੈਂਬਰ ਕੁਮਾਰੀ ਸ਼ੈਲਜਾ ਨੇ ਕਿਹਾ ਕਿ ਜਨਤਾ ਨਾਲ ਜੋ ਸਿਆਸੀ ਪਾਰਟੀਆਂ ਦੀ ਸਾਂਝ ਹੋਣੀ ਚਾਹੀਦੀ ਹੈ, ਉਹ ਭਾਜਪਾ ਵਿੱਚ ਨਜ਼ਰ ਨਹੀਂ ਆ ਰਹੀ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਦਸ ਸਾਲ ਸਿਰਫ਼ ਵਾਅਦੇ ਹੀ ਕੀਤੇ ਪਰ ਉਨ੍ਹਾਂ ਵਿੱਚੋਂ ਕੋਈ ਵਫ਼ਾ ਨਹੀਂ ਹੋਇਆ। ਭਾਜਪਾ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਸਿਖ਼ਰ ’ਤੇ ਪੁੱਜ ਗਿਆ ਹੈ, ਜਿਸ ਨੇ ਆਮ ਆਦਮੀ ਨੂੰ ਹੇਠਲੇ ਪੱਧਰ ਤੱਕ ਪਹੁੰਚਾਇਆ ਹੈ।
ਸੂਬੇ ਵਿੱਚ ਵਧ ਰਹੀ ਬੇਰੁਜ਼ਗਾਰੀ, ਵਧ ਰਹੀ ਨਸ਼ਾਖੋਰੀ ਅਤੇ ਔਰਤਾਂ ’ਤੇ ਹੋ ਰਹੇ ਜ਼ੁਲਮਾਂ ਨੂੰ ਦੇਖ ਕੇ ਦੁੱਖ ਹੁੰਦਾ ਹੈ। ਨੌਜਵਾਨ ਰੁਜ਼ਗਾਰ ਲਈ ਭਟਕ ਰਹੇ ਹਨ। ਨੌਕਰੀਆਂ ਦੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਏ ਹਨ। ਇਸ ਕਾਰਨ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲੀਆਂ।

Advertisement

ਪੀਪੀਪੀ ਨੇ ਦਿੱਕਤਾਂ ਵਧਾਈਆਂ

ਕੁਮਾਰੀ ਸ਼ੈਲਜਾ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦਸ ਸਾਲ ਪੋਰਟਲ-ਪੋਰਟਲ ਦੀ ਖੇਡ ਖੇਡੀ ਅਤੇ ਆਮ ਲੋਕ ਇਸ ਖੇਡ ਵਿੱਚ ਫਸੇ ਰਹੇ। ਪਰਿਵਾਰ ਪਛਾਣ ਪੱਤਰ (ਪੀਪੀਪੀ) ਵਿੱਚ ਹਜ਼ਾਰਾਂ ਲੋਕਾਂ ਦੀ ਆਮਦਨ ਕਈ ਗੁਣਾ ਦਿਖਾ ਕੇ ਉਨ੍ਹਾਂ ਦਾ ਰਾਸ਼ਨ ਤੱਕ ਬੰਦ ਕਰ ਦਿੱਤਾ ਗਿਆ। ਕਈਆਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ। ਪੀਪੀਪੀ ਦੀ ਗ਼ਲਤੀ ਨੂੰ ਠੀਕ ਕਰਵਾਉਣ ਲਈ ਲੋਕ ਦਫ਼ਤਰ ਤੋਂ ਦਫ਼ਤਰ ਦੇ ਗੇੜੇ ਮਾਰਨ ਲਈ ਮਜਬੂਰ ਹੁੰਦੇ ਰਹੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਔਰਤਾਂ ਨਾਲ ਛੇੜਛਾੜ ਦੀਆਂ ਸਭ ਤੋਂ ਵੱਧ ਘਟਨਾਵਾਂ ਵਾਪਰੀਆਂ। ਵਿਨੇਸ਼ ਫੋਗਾਟ ਨਾਲ ਜੋ ਵਾਪਰਿਆ, ਸਭ ਨੇ ਦੇਖਿਆ ਅਤੇ ਔਰਤਾਂ ’ਤੇ ਕਿਸ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਗਈਆਂ, ਉਹ ਵੀ ਸਭ ਨੇ ਦੇਖਿਆ। ਉਨ੍ਹਾਂ ਕਿਹਾ ਕਿ ਨਸ਼ੇ ਨੇ ਹਰ ਪਰਿਵਾਰ ਨੂੰ ਬਰਬਾਦ ਕਰ ਦਿੱਤਾ ਹੈ ਪਰ ਸਰਕਾਰ ਇਸ ’ਤੇ ਕਾਬੂ ਨਹੀਂ ਪਾ ਸਕੀ।

Advertisement
Advertisement