ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਜਥੇਬੰਦੀਆਂ ਨੇ ਬਰਨਾਲਾ ’ਚ ਕੀਤੀ ‘ਲੋਕ ਸੰਗਰਾਮ ਰੈਲੀ’

02:26 PM May 26, 2024 IST

ਪਰਸ਼ੋਤਮ ਬੱਲੀ
ਬਰਨਾਲਾ, 26 ਮਈ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦਰਮਿਆਨ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਨੇ ਅੱਜ ਬਰਨਾਲਾ ਦੀ ਦਾਣਾ ਮੰਡੀ ਵਿੱਚ ਵਿਸ਼ਾਲ ਲੋਕ ਸੰਗਰਾਮ ਰੈਲੀ ਕੀਤੀ। ਇਸ ਰੈਲੀ ਰਾਹੀਂ ਲੋਕਾਂ ਦੇ ਅਸਲ ਮਸਲੇ ਉਭਾਰੇ ਗਏ ਅਤੇ ਇਨ੍ਹਾਂ ਦੇ ਹੱਲ ਲਈ ਸੰਘਰਸ਼ਾਂ ਦਾ ਰਾਹ ਬੁਲੰਦ ਕੀਤਾ ਗਿਆ। ਰੈਲੀ ਵਿੱਚ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਣੇ ਸਨਅਤੀ ਕਾਮਿਆਂ, ਠੇਕਾ ਮੁਲਾਜ਼ਮਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਔਰਤਾਂ ਨੇ ਸ਼ਮੂਲੀਅਤ ਕੀਤੀ। ਰੈਲੀ ਦਾ ਆਗਾਜ਼ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਉੱਘੇ ਕਵੀ ਸੁਰਜੀਤ ਪਾਤਰ ਨੂੰ ਸ਼ਰਧਾਂਜਲੀ ਲਈ ਮਤਾ ਪੜ੍ਹਨ ਨਾਲ ਹੋਈ। ਉਪਰੰਤ ਉਨ੍ਹਾਂ ਦੀ ਮਕਬੂਲ ਨਜ਼ਮ ‘ਜਗਾ ਦੇ ਮੋਮਬੱਤੀਆਂ’ ਉਨ੍ਹਾਂ ਦੀ ਆਵਾਜ਼ ਵਿੱਚ ਗੂੰਜੀ ਅਤੇ ਲੋਕਾਂ ਨੇ ਖੜ੍ਹੇ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।
ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਇਹ ਵੋਟਾਂ ਹਾਕਮ ਧੜਿਆਂ ਵੱਲੋਂ ਲੋਕਾਂ ਨੂੰ ਵੰਡਣ ਤੇ ਭਰਮਾਉਣ ਦੀ ਖੇਡ ਹਨ। ਉਨ੍ਹਾਂ ਕਿਹਾ ਕਿ ਪਾਰਲੀਮੈਂਟ ਅੰਦਰ ਲੋਕਾਂ ਦੀ ਸੁਣਵਾਈ ਵੋਟਾਂ ਰਾਹੀਂ ਨਹੀਂ, ਲੋਕਾਂ ਦੇ ਘੋਲਾਂ ਰਾਹੀਂ ਹੋ ਸਕਦੀ ਹੈ। ਰੈਲੀ ਨੂੰ ਲਛਮਣ ਸਿੰਘ ਸੇਵੇਵਾਲਾ, ਹਰਜਿੰਦਰ ਸਿੰਘ, ਝੰਡਾ ਸਿੰਘ ਜੇਠੂਕੇ, ਹਰਿੰਦਰ ਬਿੰਦੂ, ਹਾਕਮ ਸਿੰਘ ਧਨੇਠਾ, ਬਲਿਹਾਰ ਸਿੰਘ ਕਟਾਰੀਆ, ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂ, ਹੁਸ਼ਿਆਰ ਸਿੰਘ ਸਲੇਮਗੜ੍ਹ, ਕ੍ਰਿਸ਼ਨ ਸਿੰਘ ਔਲਖ, ਜਸਵੀਰ ਸਿੰਘ, ਬਲਵੀਰ ਸਿੰਘ ਲੌਂਗੋਵਾਲ, ਪ੍ਰਗਟ ਸਿੰਘ ਸ਼ਿਵਗੜ੍ਹ, ਸ਼ਿੰਗਾਰਾ ਸਿੰਘ ਮਾਨ ਤੇ ਜੋਰਾ ਸਿੰਘ ਨਸਰਾਲੀ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੇ ਫਿਰਕੂ ਫਾਸ਼ੀ ਹੱਲੇ ਦਾ ਅਸਲ ਟਾਕਰਾ ਲੋਕਾਂ ਦੇ ਘੋਲਾ ਰਾਹੀਂ ਹੋ ਸਕਦਾ ਹੈ ਨਾ ਕਿ ਹਾਕਮ ਧੜਿਆਂ ਦੀ ਵੋਟ ਖੇਡ ਰਾਹੀਂ। ਇਸ ਲਈ ਲੋਕਾਂ ਨੂੰ ਅਸਲ ਲੋਕ ਮੁੱਦਿਆਂ ਦੁਆਲੇ ਸਾਂਝੇ ਘੋਲ ਉਸਾਰਨ ਦੇ ਰਾਹ ਪੈਣਾ ਚਾਹੀਦਾ ਹੈ।

Advertisement

Advertisement
Advertisement