ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਧਿਕਾਰੀ: ਰੰਧਾਵਾ

11:56 AM Jun 16, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ।

ਸਰਬਜੀਤ ਸਿੰਘ ਭੱਟੀ
ਲਾਲੜੂ, 15 ਜੂਨ
ਨਗਰ ਕੌਂਸਲ ਲਾਲੜੂ ਵਿੱਚ ਅਧਿਕਾਰੀਆਂ, ਪਾਰਟੀ ਅਹੁਦੇਦਾਰਾਂ ਅਤੇ ਕੌਂਸਲਰਾਂ ਨਾਲ ਰੱਖੀ ਗਈ ਸਮੀਖਿਆ ਮੀਟਿੰਗ ਦੌਰਾਨ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਨੂੰ ਪਹਿਲ ਦੇਣ ਦੀਆਂ ਹਦਾਇਤਾਂ ਦਿੱਤੀਆਂ ਹਨ। ਸ੍ਰੀ ਰੰਧਾਵਾ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਇਲਾਕੇ ਦੇ ਕਿਸੇ ਵੀ ਵਾਰਡ ਵਿੱਚ ਪੀਣ ਵਾਲੇ ਪਾਣੀ ਦੀ ਕੋਈ ਕਮੀ ਨਾ ਆਉਣ ਨੂੰ ਯਕੀਨੀ ਬਣਾਉਣ ਲਈ ਕਿਹਾ।
ਉਨ੍ਹਾਂ ਕਿਹਾ ਕਿ ਜੇ ਕੋਈ ਅਧਿਕਾਰੀ ਆਪਣੇ ਕੰਮ ਵਿੱਚ ਲਾਪਰਵਾਹੀ ਕਰਦਾ ਹੈ ਤਾਂ ਉਸ ਵਿਰੁੱਧ ਵਿਭਾਗੀ ਕਾਰਵਾਈ ਯਕੀਨੀ ਤੌਰ ’ਤੇ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਵਿੱਚ ਕੋਈ ਢਿੱਲ ਜਾਂ ਬਹਾਨਾ ਬਰਦਾਸ਼ਤ ਨਹੀਂ ਕਰ ਸਕਦੇ।
ਵਿਧਾਇਕ ਨੇ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਮੱਸਿਆਵਾਂ ਦੀ ਪਛਾਣ ਕਰ ਕੇ ਉਨ੍ਹਾਂ ਦੇ ਹੱਲ ਲਈ ਸਰਗਰਮ ਰਹਿਣ ਦੀ ਹਦਾਇਤ ਵੀ ਕੀਤੀ। ਸ੍ਰੀ ਰੰਧਾਵਾ ਨੇ ਕਿਹਾ ਕਿ ਇਹ ਮਿਲਜੁਲ ਕੇ ਕੰਮ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਲੋਕਾਂ ਨੂੰ ਲੋੜੀਂਦੀ ਸਹਾਇਤਾ ਸਮੇਂ ਸਿਰ ਮਿਲੇ। ਉਨ੍ਹਾਂ ਕਿਹਾ ਕਿ ਜਿਵੇਂ-ਜਿਵੇਂ ਗਰਮੀ ਵਧਦੀ ਜਾ ਰਹੀ ਹੈ, ਲਾਲੜੂ ਦੇ ਲੋਕ ਦੀਆਂ ਚਿੰਤਾਵਾਂ ਨੂੰ ਤੁਰੰਤ ਅਤੇ ਪ੍ਰਭਾਵੀ ਢੰਗ ਨਾਲ ਹੱਲ ਕੀਤਾ ਜਾਵੇ। ਵਿਧਾਇਕ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਦੀ ਭਲਾਈ ਨੂੰ ਪਹਿਲ ਦੇਣ।

Advertisement

Advertisement
Advertisement