ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਾਂ ਦੀਆਂ ਮੁਸ਼ਕਲਾਂ ਘਰਾਂ ਵਿੱਚ ਹੀ ਹੱਲ ਕਰ ਰਹੀ ਹੈ ਮਾਨ ਸਰਕਾਰ: ਪਠਾਣਮਾਜਰਾ

08:22 AM Jul 20, 2024 IST
ਘੜਾਮ ’ਚ ਲਗਾਏ ਕੈਂਪ ਦਾ ਜਾਇਜ਼ਾ ਲੈਂਦੇ ਹੋਏ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ।

ਮੁਖਤਿਆਰ ਸਿੰਘ ਨੌਗਾਵਾਂ
ਦੇਵੀਗੜ੍ਹ, 19 ਜੁਲਾਈ
ਪਿੰਡ ਘੜਾਮ ਦੀ ਅਨਾਜ ਮੰਡੀ ’ਚ ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਅਗਵਾਈ ਹੇਠ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਕੈਂਪ ਦਾ ਜਾਇਜ਼ਾ ਲੈਣ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਏਡੀਸੀ ਆਈਏਐੱਸ ਕੰਚਨ, ਐੱਸਡੀਐੱਮ ਦੁੱਧਨਸਾਧਾਂ ਮਨਦੀਪ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।
ਸ੍ਰੀ ਪਠਾਣਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਵਿਸ਼ੇਸ਼ ਪਹਿਲਕਦਮੀ ਤਹਿਤ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਖ਼ੁਦ ਚੱਲ ਕੇ ਲੋਕਾਂ ਦੇ ਘਰਾਂ ਨੇੜੇ ਪੁੱਜਦੇ ਹਨ ਅਤੇ ਸਰਕਾਰੀ ਸਕੀਮਾਂ ਦਾ ਲਾਭ ਮੌਕੇ ’ਤੇ ਹੀ ਲਾਭਪਾਤਰੀਆਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਮੌਕੇ ’ਤੇ ਹੀ ਨਿਬੇੜਾ ਕੀਤਾ। ਇਸ ਮੌਕੇ ਲੋਕਾਂ ਨੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਦੂਰ ਸ਼ਹਿਰ ਵਿੱਚ ਨਹੀਂ ਜਾਣਾ ਪੈਂਦਾ ਤੇ ਉਨ੍ਹਾਂ ਦੇ ਜਰੂਰੀ ਪ੍ਰਸ਼ਾਸਨਿਕ ਕੰਮ ਪਿੰਡ ਵਿੱਚ ਹੀ ਅਜਿਹੇ ਕੈਂਪਾਂ ਜ਼ਰੀਏ ਹੋ ਰਹੇ ਹਨ।

Advertisement

ਵਿਧਾਇਕ ਤੇ ਡੀਸੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪਿੰਡ ਕਰੀਮ ਨਗਰ (ਚਿੱਚੜ ਵਾਲਾ) ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਲਾਇਆ ਗਿਆ। ਇਸ ਵਿੱਚ ਵਿਧਾਇਕ ਕੁਲਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਲੋਕਾਂ ਦੇ ਮਸਲੇ ਸੁਣ ਕੇ ਮੌਕੇ ’ਤੇ ਹੀ ਹੱਲ ਕੀਤੇ। ਵਿਧਾਇਕ ਨੇ ਸ਼ੁਤਰਾਣਾ ਤੋਂ ਕਰੀਮ ਨਗਰ ਨੂੰ ਜਾਂਦੀ ਸੜਕ ਦੀਆਂ ਬਰਮਾਂ ਹੜ੍ਹਾਂ ਕਰ ਕੇ ਖੁਰਨ ਦਾ ਮਾਮਲਾ ਤੁਰੰਤ ਹੱਲ ਕਰਵਾਉਣ ਦੇ ਦਿੱਤੇ ਨਿਰਦੇਸ਼ ’ਤੇ ਡਿਪਟੀ ਕਮਿਸ਼ਨਰ ਨੇ ਲੋਕ ਨਿਰਮਾਣ ਵਿਭਾਗ ਨੂੰ ਆਦੇਸ਼ ਦਿੱਤੇ ਕਿ ਇਸ ਨੂੰ ਸਪੈਸ਼ਲ ਕੇਸ ਬਣਾ ਕੇ ਭੇਜਿਆ ਜਾਵੇ ਤਾਂ ਕਿ ਸੜਕ ਦੀ ਮੁਰੰਮਤ ਕਰਵਾਈ ਜਾ ਸਕੇ। ਕੈਂਪ ਦੌਰਾਨ ਅਪਾਹਜਾਂ ਦੀ ਪੈਨਸ਼ਨ, ਲੋੜਵੰਦਾਂ ਨੂੰ ਟ੍ਰਾਈਸਾਈਕਲ, ਸੜਕਾਂ, ਪਾਣੀ ਦੀ ਨਿਕਾਸੀ ਆਦਿ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਗਏ।

Advertisement
Advertisement
Advertisement