ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੈਪਸੀਕੋ ਜਥੇਬੰਦੀ ਵੱਲੋਂ ਬਿੱਟੂ ਦੇ ਬਿਆਨ ਦੀ ਨਿਖੇਧੀ

07:10 AM Nov 13, 2024 IST

ਭਵਾਨੀਗੜ੍ਹ: ਪੈਪਸੀਕੋ ਵਰਕਰਜ਼ ਯੂਨੀਅਨ ਏਟਕ ਚੰਨੋਂ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਇਤਿਹਾਸਕ ਕਿਸਾਨ ਸੰਘਰਸ਼ ਦੀ ਲੀਡਰਸ਼ਿਪ ਖ਼ਿਲਾਫ਼ ਭੜਕਾਊ ਬਿਆਨਬਾਜ਼ੀ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਵਿਕਰਮਜੀਤ ਸਿੰਘ ਅਤੇ ਜਨਰਲ ਸਕੱਤਰ ਹਰਿੰਦਰ ਸਿੰਘ ਨੇ ਕਿਹਾ ਕਿ ਰਵਨੀਤ ਬਿੱਟੂ ਕਿਸਾਨੀ ਸੰਘਰਸ਼ ਦੌਰਾਨ ਕਿਸਾਨਾਂ ਦੀ ਹਮਾਇਤ ਕਰਨ ਦਾ ਡਰਾਮਾ ਕਰਦੇ ਸੀ ਅੱਜ ਉਹ ਉਨ੍ਹਾਂ ਕਿਸਾਨ ਆਗੂਆਂ ਨੂੰ ਹੀ ਭੰਡ ਰਹੇ ਹਨ। ਉਨ੍ਹਾਂ ਕਿਹਾ ਕਿ ਅਸਲ ਵਿੱਚ ਰਵਨੀਤ ਬਿੱਟੂ ਦੇ ਨਫ਼ਰਤ ਭਰੇ ਬਿਆਨ ਮੋਦੀ ਸਰਕਾਰ ਦੀ ਬੁਖਲਾਹਟ ਵਿੱਚੋਂ ਆ ਰਹੇ ਹਨ, ਜਿਸ ਨੂੰ ਸੰਘਰਸ਼ ਕਰ ਰਹੇ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਨਗੇ। -ਪੱਤਰ ਪ੍ਰੇਰਕ

Advertisement

Advertisement