ਇਸਤਰੀ ਜਾਗ੍ਰਿਤੀ ਮੰਚ ਵੱਲੋਂ ਪ੍ਰਦਰਸ਼ਨ
ਪੱਤਰ ਪ੍ਰੇਰਕ
ਜਲੰਧਰ, 4 ਨਵੰਬਰ
ਕੋਲਕਾਤਾ ਮਹਿਲਾ ਡਾਕਟਰ ਨੂੰ ਇਨਸਾਫ ਦਿਵਾਉਣ ਅਤੇ ਦੇਸ਼ ਭਰ ਵਿੱਚ ਔਰਤਾਂ ਖ਼ਿਲਾਫ਼ ਵਧ ਰਹੀਆਂ ਜਬਰ-ਜਨਾਹ ਦੀਆਂ ਵਧ ਰਹੀਆਂ ਘਟਨਾਵਾਂ ਖ਼ਿਲਾਫ਼ ਇਸਤਰੀ ਜਾਗ੍ਰਿਤੀ ਮੰਚ ਤੇ ਡੈਮੋਕ੍ਰੈਟਿਕ ਆਸ਼ਾ ਵਰਕਰ ਤੇ ਫੈਸਿਲੀਟੇਟਰ ਵਰਕਰ ਯੂਨੀਅਨ ਵੱਲੋਂ ਸ਼ਹਿਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸਤਰੀ ਜਾਗ੍ਰਿਤੀ ਮੰਚ ਦੀ ਸੂਬਾ ਪ੍ਰੈੱਸ ਸਕੱਤਰ ਜਸਵੀਰ ਕੌਰ ਜੱਸੀ ਤੇ ਡੈਮੋਕ੍ਰੈਟਿਕ ਆਸ਼ਾ ਵਰਕਰ ਅਤੇ ਫੈਸਿਲੀਟੇਟਰ ਵਰਕਰ ਯੂਨੀਅਨ ਦੀ ਆਗੂ ਆਸ਼ਾ ਗੁਪਤਾ ਨੇ ਕਿਹਾ ਕਿ ਦੇਸ਼ ਦੇ ਅੰਦਰ ਔਰਤਾਂ ਖ਼ਿਲਾਫ਼ ਜਿਨਸੀ ਸ਼ੋਸ਼ਣ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕੋਲਕਾਤਾ ਵਿੱਚ ਮਹਿਲਾ ਡਾਕਟਰ ਦੇ ਜਬਰ ਜਨਾਹ ਤੋਂ ਬਾਅਦ ਹੱਤਿਆ ਮਾਮਲੇ ਵਿੱਚ ਤਿੰਨ ਮਹੀਨੇ ਦਾ ਸਮਾਂ ਹੋ ਗਿਆ ਪਰ ਸਰਕਾਰ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਨਿੱਤ ਦਿਨ ਨਵੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਮਹਿਲਾ ਆਗੂ ਨਿਰਮਲਜੀਤ ਕੌਰ, ਦਿਲਜੀਤ ਕੌਰ ਤੇ ਬਲਵਿੰਦਰ ਕੌਰ, ਪੰਜਾਬ ਸਟੂਡੈਂਟਸ ਯੂਨੀਅਨ ਦੇ ਰਮਨਦੀਪ ਕੌਰ , ਦੇਸ਼ ਭਗਤ ਯਾਦਗਾਰ ਹਾਲ ਕਮੇਟੀ ਦੇ ਮੈਂਬਰ ਸੁਰਿੰਦਰ ਕੁਮਾਰੀ ਕੋਛੜ, ਨੀਤੂ ਤੇ ਹਰਜਿੰਦਰ ਕੌਰ ਆਦਿ ਨੇ ਸੰਬੋਧਨ ਕੀਤਾ।