ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ੂਗਰਫੈੱਡ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ

06:54 AM Sep 26, 2024 IST

ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 25 ਸਤੰਬਰ
ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ ਐਡਵੋਕੇਟ ਨਵਦੀਪ ਸਿੰਘ ਜੀਂਦਾ ਅਤੇ ਪ੍ਰਬੰਧਕ ਨਿਰਦੇਸ਼ਕ ਡਾ. ਸੇਨੂੰ ਦੁੱਗਲ ਦੀ ਪ੍ਰਧਾਨਗੀ ਹੇਠ ਅੱਜ ਮੁਹਾਲੀ ਸਥਿਤ ਸ਼ੂਗਰਫੈੱਡ ਪੰਜਾਬ ਦੇ ਦਫ਼ਤਰ ਵਿੱਚ ਮੀਟਿੰਗ ਹੋਈ। ਇਸ ਦੌਰਾਨ ਪੰਜਾਬ ਵਿੱਚ ਚੱਲਦੀਆਂ ਸਾਰੀਆਂ ਸਹਿਕਾਰੀ ਖੰਡ ਮਿੱਲਾਂ ਦੀ ਪਿਛਲੇ ਸਾਲ (2023-24) ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਤੇ ਮਿੱਲ ਅਧਿਕਾਰੀਆਂ ਨੂੰ ਅਗਲੇ ਸਾਲ (2024-25) ਲਈ ਨਿਰਧਾਰਿਤ ਟੀਚਿਆਂ ਨੂੰ ਹਾਸਲ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਪ੍ਰਬੰਧਕ ਨਿਰਦੇਸ਼ਕ ਡਾ. ਦੁੱਗਲ ਨੇ ਮਿੱਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੰਜਾਬ ਰਾਜ ਦੀਆਂ ਪ੍ਰਾਈਵੇਟ ਖੰਡ ਮਿੱਲਾਂ ਦੀ ਤਰਜ਼ ’ਤੇ ਗੰਨੇ ਦੀ ਪਿੜਾਈ, ਮਿੱਲਾਂ ਦੀ ਕਪੈਸਿਟੀ ਯੂਟਿਲਾਈਜੇਸ਼ਨ ਅਤੇ ਖੰਡ ਰਿਕਵਰੀ ਦੀ ਪ੍ਰਾਪਤੀ ਮਿੱਥੇ ਟੀਚਿਆਂ ਅਨੁਸਾਰ ਹਾਸਲ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਹਿਕਾਰੀ ਖੰਡ ਮਿੱਲ ਬਟਾਲਾ ਅਤੇ ਗੁਰਦਾਸਪੁਰ ਦੇ ਨਵੇ ਪਲਾਂਟਾਂ ਨੂੰ ਵਧੀ ਸਮਰੱਥਾ ਅਨੁਸਾਰ ਚਲਾਉਣ ਸਬੰਧੀ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਇਲਾਵਾ ਉਨ੍ਹਾਂ ਗੰਨੇ ਅਧੀਨ ਰਕਬਾ ਵਧਾਉਣ ਅਤੇ ਗੰਨੇ ਦੀ ਪਤਝੜ ਦੀ ਬਿਜਾਈ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਗੰਨੇ ਦੀਆਂ ਅਗੇਤੀਆਂ ਕਿਸਮਾਂ ਦੀ ਬਿਜਾਈ ਵੱਧ ਤੋਂ ਵੱਧ ਕਰਾਉਣ ਵਾਸਤੇ ਗੰਨਾ ਸੈਮੀਨਾਰ ਲਗਾਉਣ ਸਬੰਧੀ ਵੀ ਆਦੇਸ਼ ਜਾਰੀ ਕੀਤੇ।

Advertisement

Advertisement