ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਡਿਊਟੀਆਂ ਲਗਾਈਆਂ

09:05 AM Nov 14, 2024 IST
ਮੁਲਾਜ਼ਮਾਂ ਨਾਲ ਮੀਟਿੰਗ ਕਰਦੇ ਹੋਏ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ।

ਸਰਬਜੀਤ ਸਿੰਘ ਭੰਗੂ
ਪਟਿਆਲਾ, 13 ਨਵੰਬਰ
ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 15 ਨਵੰਬਰ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਹੈਡ ਗ੍ਰੰਥੀ ਭਾਈ ਪ੍ਰਣਾਮ ਸਿੰਘ ਵੱਲੋਂ ਕੀਤੀ ਗਈ ਅਰਦਾਸ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਵਿਖਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ।
ਇਸੇ ਦੌਰਾਨ ਸਮੁੱੱਚੇ ਪ੍ਰਬੰਧਾਂ ਨੂੰ ਵਧੇਰੇ ਸੁਚਾਰੂ ਬਣਾ ਕੇ ਰੱਖਣ ਲਈ ਗੁਰਦਵਾਰਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ਼ ਨੇ ਡਿਊਟੀਆਂ ਸੌਂਪਿਆਂ ਮੁਲਾਜ਼ਮਾਂ ਨੂੰ ਆਪਣੀ ਹਰੇਕ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ। ਇਸ ਮੌਕੇ ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਮਨਦੀਪ ਸਿੰਘ ਭਲਵਾਨ, ਆਤਮ ਪ੍ਰਕਾਸ਼ ਸਿੰਘ ਬੇਦੀ, ਰਿਕਾਰਡ ਕੀਪਰ ਤਰਸਵੀਰ ਸਿੰਘ, ਹਜੂਰ ਸਿੰਘ, ਅਕਾਊਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ ਅਤੇ ਕੰਵਰ ਬੇਦੀ ਆਦਿ ਵੀ ਮੌਜੂਦ ਸਨ।

Advertisement

Advertisement