ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

80 ਹਜ਼ਾਰ ਸ਼ਰਧਾਲੂਆਂ ਲਈ ਇਜਾਜ਼ਤ ਲਈ: ਢਾਈ ਲੱਖ ਲੋਕ ਪੁੱਜੇ

01:37 PM Jul 03, 2024 IST

ਹਾਥਰਸ (ਯੂਪੀ), 3 ਜੁਲਾਈ

Advertisement

ਇੱਥੇ ਸਤਿਸੰਗ ਦੌਰਾਨ ਮਚੀ ਭਗਦੜ ਵਿੱਚ ਮਰਨ ਵਾਲਿਆਂ ਦੀ ਗਿਣਤੀ 121 ਹੋ ਗਈ ਹੈ। ਪੁਲੀਸ ਨੇ ਪ੍ਰਬੰਧਕਾਂ ’ਤੇ ਸਬੂਤ ਛੁਪਾਉਣ ਅਤੇ ਸ਼ਰਤਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਐਫਆਈਆਰ ਵਿਚ ਕਿਹਾ ਗਿਆ ਹੈ ਕਿ ਇਸ ਸਥਾਨ ’ਤੇ ਢਾਈ ਲੱਖ ਲੋਕ ਇਕੱਠੇ ਹੋਏ ਸਨ ਜਦਕਿ ਇਸ ਲਈ ਇਜਾਜ਼ਤ ਸਿਰਫ 80,000 ਲੋਕਾਂ ਦੀ ਲਈ ਹੋਈ ਸੀ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵਲੋਂ ਅੱਜ ਹਸਪਤਾਲ ਵਿਚ ਜ਼ਖਮੀਆਂ ਦਾ ਹਾਲ ਚਾਲ ਪੁੱਛਿਆ ਗਿਆ ਤੇ ਸਰਕਟ ਹਾਊਸ ਵਿਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਖ਼ਮੀਆਂ ਦੇ ਇਲਾਜ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਇਸ ਘਟਨਾ ਦੇ ਕਾਰਨਾਂ ਦੀ ਜਾਂਚ ਲਈ ਏਡੀਜੀ ਆਗਰਾ ਅਤੇ ਅਲੀਗੜ੍ਹ ਡਿਵੀਜ਼ਨਲ ਕਮਿਸ਼ਨਰ ਦੀ ਟੀਮ ਗਠਿਤ ਕੀਤੀ ਗਈ ਹੈ ਜਿਸ ਵੱਲੋਂ ਅੱਜ ਹੀ ਰਿਪੋਰਟ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ। ਅਧਿਕਾਰੀਆਂ ਮੁਤਾਬਕ ਜ਼ਖਮੀਆਂ ਦੀ ਗਿਣਤੀ 28 ਹੈ ਤੇ 121 ਲਾਸ਼ਾਂ ’ਚੋਂ ਸਿਰਫ ਚਾਰ ਦੀ ਪਛਾਣ ਹੋਣੀ ਬਾਕੀ ਹੈ।

Advertisement
Advertisement
Advertisement