For the best experience, open
https://m.punjabitribuneonline.com
on your mobile browser.
Advertisement

ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ: ਅਕਾਲੀ ਦਲ

07:54 AM Aug 03, 2024 IST
ਡੇਰਾ ਮੁਖੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਦਿੱਤੀ ਜਾਵੇ  ਅਕਾਲੀ ਦਲ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਰੋਮਾਣਾ ਨੇ ਅੱਜ ਮੰਗ ਕੀਤੀ ਕਿ ‘ਆਪ’ ਸਰਕਾਰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ ਧਾਰਾ 295 ਏ ਤਹਿਤ ਮੁਕੱਦਮਾ ਚਲਾਉਣ ਦੀ ਤੁਰੰਤ ਪ੍ਰਵਾਨਗੀ ਦੇਵੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੇ ਹੁਕਮ ਦੇਣ ਲਈ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਇਸ ਤਰ੍ਹਾਂ ਪਰਦੀਪ ਕਲੇਰ ਖ਼ਿਲਾਫ਼ ਦਰਜ ਦੋ ਪੈਂਡਿੰਗ ਕੇਸਾਂ ਵਿੱਚ ਉਸ ਦੀ ਗ੍ਰਿਫ਼ਤਾਰੀ ਕੀਤੀ ਜਾਵੇ। ਪਰਮਬੰਸ ਸਿੰਘ ਰੋਮਾਣਾ ਨੇ ਇੱਥੇ ਪ੍ਰੈੱਸ ਕਾਨਫ਼ਰੰਸ ’ਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਕਿਸ ਸੌਦੇ ਤਹਿਤ ਉਹ ਪਿਛਲੇ ਦੋ ਤੋਂ ਵੱਧ ਸਾਲਾਂ ਤੋਂ ਰਾਮ ਰਹੀਮ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਪ੍ਰਵਾਨਗੀ ਲਟਕਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਵੀ ਪਿਛਲੀ ਕਾਂਗਰਸ ਸਰਕਾਰ ਦੇ ਰਾਹ ਚੱਲ ਰਹੇ ਹਨ।

Advertisement
Advertisement
Author Image

joginder kumar

View all posts

Advertisement