ਪੂਰਬੀ ਤੱੱਟ ’ਤੇ ਮਿਜ਼ਾਈਲ ਪਰਖ ਰੇਂਜ ਬਣਾਉਣ ਦੀ ਮਨਜ਼ੂਰੀ
ਨਵੀਂ ਦਿੱਲੀ, 13 ਅਕਤੂਬਰ
ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀਸੀਐੱਸ) ਨੇ ਆਂਧਰਾ ਪ੍ਰਦੇਸ਼ ਵਿੱਚ ਨਵੀਂ ਮਿਜ਼ਾਈਲ ਟੈਸਟਿੰਗ ਰੇਂਜ ਸਥਾਪਤ ਕਰਨ ਦੀ ਮਨਜ਼ੂੁਰੀ ਦੇ ਦਿੱਤੀ ਹੈ। ਇਹ ਮਨਜ਼ੂਰੀ ਅਜਿਹੇ ਸਮੇਂ ਦਿੱਤੀ ਗਈ ਹੈ ਜਦੋਂ ਭਾਰਤੀ ਰੱਖਿਆ ਖੋਜੀਆਂ ਵੱਲੋਂ ਵੱਡੇ ਪੱਧਰ ’ਤੇ ਰਣਨੀਤਕ ਮਿਜ਼ਾਈਲ ਪ੍ਰਣਾਲੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ।
ਸਰਕਾਰ ਦੇ ਸੁੂਤਰਾਂ ਨੇ ਦੱਸਿਆ ਕਿ ਇਸ ਤਜਵੀਜ਼ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ ਵੱਲੋਂ ਪਿਛਲੇ ਹਫ਼ਤੇ ਮਨਜ਼ੂਰੀ ਦਿੱਤੀ ਗਈ, ਜਿਸ ਤਹਿਤ ਆਂਧਰਾ ਪ੍ਰਦੇਸ਼ ਦੇ ਨਾਗਯਾਲੰਕਾ ਇਲਾਕੇ ’ਚ ਨਵੀਂ ਮਿਜ਼ਾਈਲ ਪਰਖ ਰੇਂਜ ਸਥਾਪਤ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਵੀਂ ਮਿਜ਼ਾਈਲ ਪਰਖ ਰੇਂਜ ਦੀ ਵਰਤੋਂ ਰਣਨੀਤਕ ਮਿਜ਼ਾਈਲ ਪ੍ਰਣਾਲੀਆਂ ਜਿਵੇਂ ਜ਼ਮੀਨ ਤੋਂ ਹਵਾ ’ਚ ਮਾਰ ਕਰਨ ਵਾਲੀ ਮਿਜ਼ਾਈਲ ਪ੍ਰਣਾਲੀ, ਟੈਂਕ ਵਿਰੋਧੀ ਮਿਜ਼ਾਈਲਾਂ ਅਤੇ ਰੱਖਿਆ ਖੋਜ ਤੇ ਵਿਕਾਸ ਸੰਗਠਨ ਵੱਲੋਂ ਵਿਕਸਿਤ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਦੀ ਅਜ਼ਮਾਇਸ਼ ਲਈ ਕੀਤੀ ਜਾਵੇਗੀ। ਪਿਛਲੇ ਹਫ਼ਤੇ ਸੀਸੀਐੱਸ ਦੀ ਮੀਟਿੰਗ ’ਚ ਕਈ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। -ਏਐੱਨਆਈ