ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆਜ਼ਾਦੀ ਘੁਲਾਟੀਏ ਦੇ ਨਾਮ ’ਤੇ ਸੜਕ ਦਾ ਨਾਂ ਰੱਖਣ ਦੀ ਪ੍ਰਵਾਨਗੀ

10:14 AM Jul 12, 2024 IST
ਮਨਜ਼ੂਰੀ ਪੱਤਰ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜੀਤ ਭਾਟੀਆ।-ਫੋਟੋ: ਓਬਰਾਏ

ਨਿੱਜੀ ਪੱਤਰ ਪ੍ਰੇਰਕ
ਖੰਨਾ, 11 ਜੁਲਾਈ
ਖੰਨਾ ਨਗਰ ਕੌਂਸਲ ਵੱਲੋਂ ਆਜ਼ਾਦੀ ਘੁਲਾਈਏ ਰਘਵੀਰ ਸਿੰਘ ਭਾਟੀਆ ਦੇ ਨਾਮ ’ਤੇ ਸੜਕ ਦਾ ਨਾਂ ਰੱਖਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਾਣਕਾਰੀ ਮੁਤਾਬਕ ਖਟੀਕਾ ਚੌਕ ਤੋਂ ਸ਼ਮਸ਼ਾਨਘਾਟ ਰੋਡ ਨੂੰ ਜਾਂਦੀ ਸੜਕ ਦਾ ਨਾਂ ਭਾਟੀਆ ਰੱਖਣ ਦੀ ਮਨਜ਼ੂਰੀ ਦਿੱਤੇ ਜਾਣ ’ਤੇ ਪਰਿਵਾਰਕ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਈਓ ਚਰਨਜੀਤ ਸਿੰਘ ਉੱਭੀ ਦਾ ਧੰਨਵਾਦ ਕੀਤਾ। ਇਸ ਮੌਕੇ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਨਗਰ ਕੌਂਸਲ ਖੰਨਾ ਦਾ ਇਹ ਉਪਰਾਲਾ ਸ਼ਲਾਘਾਯੋਗ ਹੈ। ਹਰਜੀਤ ਸਿੰਘ ਵਿੱਕੀ ਭਾਟੀਆ ਨੇ ਕਿਹਾ ਕਿ ਇਸ ਸੜਕ ਦੇ ਨਾਮ ਦਾ ਉਦਘਾਟਨ ਉਪਰੋਕਤ ਆਗੂਆਂ ਵੱਲੋਂ ਕਰਵਾਇਆ ਜਾਵੇਗਾ। ਇਸ ਮੌਕੇ ਬਾਬਾ ਦਰਸ਼ਨ ਸਿੰਘ, ਅਵਤਾਰ ਸਿੰਘ, ਪ੍ਰਗਟ ਸਿੰਘ ਬੈਨੀਪਾਲ, ਜਸਦੀਪ ਸਿੰਘ ਖੱਟੜਾ, ਪ੍ਰਭਜੋਤ ਸਿੰਘ, ਦਵਿੰਦਰ ਸਿੰਘ, ਦਲਜੀਤ ਸਿੰਘ ਤੂਰ, ਮਿੰਟੂ ਸਿੰਘ, ਵਿਸ਼ਾਲ ਵਧਵਾ ਤੇ ਦੀਪਕ ਅੱਤਰੀ ਹਾਜ਼ਰ ਸਨ।

Advertisement

Advertisement