ਬੱਬਰ ਖਾਲਸਾ ਨਾਲ ਸਬੰਧਤ ਵਿਅਕਤੀ ਅਸਲੇ ਸਣੇ ਕਾਬੂ
07:37 AM Jul 19, 2024 IST
Advertisement
ਅੰਮ੍ਰਿਤਸਰ (ਟਨਸ):
Advertisement
ਪੰਜਾਬ ਪੁਲੀਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਸਬੰਧਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਕਰਮਜੀਤ ਸਿੰਘ ਵਾਸੀ ਘਣੀਏ ਕੇ ਬਾਂਗਰ ਬਟਾਲਾ ਵਜੋਂ ਹੋਈ ਹੈ। ਉਸ ਦੇ ਕਬਜ਼ੇ ਵਿੱਚੋਂ 32 ਬੋਰ ਦਾ ਪਿਸਤੌਲ , ਦੋ ਮੈਗਜ਼ੀਨ, 9 ਕਾਰਤੂਸ ਅਤੇ ਗੋਲੀ ਦਾ ਖਾਲੀ ਖੋਲ ਬਰਾਮਦ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐੱਸਐੱਸਓਸੀ) ਅੰਮ੍ਰਿਤਸਰ ਨੂੰ ਜਾਣਕਾਰੀ ਮਿਲੀ ਸੀ ਕਿ ਅਮਰੀਕਾ ਅਧਾਰਿਤ ਲੋੜੀਂਦੇ ਅਤਿਵਾਦੀ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਅਨ, ਜੋ ਅਤਿਵਾਦੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਨਜ਼ਦੀਕੀ ਸਹਿਯੋਗੀ ਹੈ, ਆਪਣੇ ਇਟਲੀ ਅਧਾਰਿਤ ਸਾਥੀ ਰੇਸ਼ਮ ਸਿੰਘ ਨਾਲ ਮਿਲ ਕੇ ਗਤੀਵਿਧੀਆਂ ਚਲਾ ਰਿਹਾ ਹੈ, ਵੱਲੋਂ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਹੈ। ਇਸ ਮੰਤਵ ਲਈ ਉਨ੍ਹਾਂ ਵਿਕਰਮਜੀਤ ਸਿੰਘ ਨੂੰ ਇਹ ਕੰਮ ਸੌਂਪਿਆ।
Advertisement
Advertisement