For the best experience, open
https://m.punjabitribuneonline.com
on your mobile browser.
Advertisement

ਕਾਰ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

06:13 AM Jul 14, 2023 IST
ਕਾਰ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ
Advertisement

ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਲੁਧਿਆਣਾ ਤੋਂ ਚੰਡੀਗੜ੍ਹ ਜਾ ਰਹੀ ਇਕ ਬੱਸ ਵਿੱਚ ਸਵਾਰ ਮੁਸਾਫ਼ਿਰ ਦੀ ਕਾਰ ਦੀ ਫੇਟ ਵੱਜਣ ਕਾਰਨ ਮੌਤ ਹੋ ਗਈ। ਹੌਲਦਾਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲੀਸ ਪਾਸ ਹਰਜੀਤ ਸਿੰਘ ਵਾਸੀ ਪਿੰਡ ਘੱਲ ਫਿਰੋਜ਼ਪੁਰ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਭਰਾ ਜਗਦੀਪ ਸਿੰਘ (40) ਚੰਡੀਗੜ੍ਹ ਡਿਊਟੀ ’ਤੇ ਜਾਣ ਲਈ ਬੱਸ ਵਿੱਚ ਸਫ਼ਰ ਕਰ ਰਿਹਾ ਸੀ। ਜਦੋਂ ਬੱਸ ਰਾਣਵਾਂ ਦੇ ਗੁਰਦੁਆਰੇ ਕੋਲ ਇੱਕ ਢਾਬੇ ’ਤੇ ਰੁਕੀ ਤਾਂ ਜਗਦੀਪ ਸਿੰਘ ਗੁਰਦੁਆਰਾ ਛੇਵੀਂ ਪਾਤਸ਼ਹੀ ਸਾਹਬਿ ਵਿਖੇ ਮੱਥਾ ਟੇਕਣ ਚਲਾ ਗਿਆ। ਇਸ ਦੌਰਾਨ ਜਦੋਂ ਉਹ ਸੜਕ ਪਾਰ ਕਰ ਰਿਹਾ ਤਾਂ ਇੱਕ ਕਾਰ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਰਾਹਗੀਰਾਂ ਨੇ ਜਗਦੀਪ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕਾਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Advertisement

Advertisement
Tags :
Author Image

joginder kumar

View all posts

Advertisement
Advertisement
×