ਜ਼ਹਿਰੀਲੀ ਵਸਤੂ ਨਿਗਲਣ ਕਾਰਨ ਵਿਅਕਤੀ ਦੀ ਮੌਤ
05:56 AM Jun 05, 2025 IST
ਪੱਤਰ ਪ੍ਰੇਰਕ
ਪਠਾਨਕੋਟ, 4 ਜੂਨ
ਖਾਨਪੁਰ ਵਾਸੀ ਇੱਕ ਵਿਅਕਤੀ ਦੀ ਲੰਘੀ ਰਾਤ ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੰਦੀਪ ਸ਼ਰਮਾ ਵਜੋਂ ਹੋਈ ਹੈ। ਸੰਦੀਪ ਦੀ ਪਤਨੀ ਮੋਨਿਕਾ ਨੇ ਪੁਲੀਸ ਨੂੰ ਦਿੱਤੇ ਬਿਆਨ ਵਿੱਚ ਦੱਸਿਆ ਕਿ ਉਸ ਦਾ 2014 ਵਿੱਚ ਸੰਦੀਪ ਸ਼ਰਮਾ ਨਾਲ ਵਿਆਹ ਹੋਇਆ ਸੀ ਅਤੇ ਪਿਛਲੇ 10 ਸਾਲਾਂ ਤੋਂ ਉਨ੍ਹਾਂ ਦੇ ਘਰ ਔਲਾਦ ਨਹੀਂ ਹੋਈ। ਇਸ ਕਾਰਨ ਉਸ ਦਾ ਪਤੀ ਪ੍ਰੇਸ਼ਾਨ ਰਹਿੰਦਾ ਸੀ। ਲੰਘੀ ਰਾਤ ਨੂੰ ਉਸ ਦੇ ਪਤੀ ਨੇ ਗਲਤੀ ਨਾਲ ਕੋਈ ਜ਼ਹਿਰੀਲਾ ਪਦਾਰਥ ਨਿਗਲ ਲਿਆ, ਜਿਸ ਮਗਰੋਂ ਸੰਦੀਪ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਥਾਣਾ ਸ਼ਾਹਪੁਰਕੰਢੀ ਦੀ ਸਬ-ਇੰਸਪੈਕਟਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।
Advertisement
Advertisement