ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਮੀਨੀ ਝਗੜੇ ’ਚ ਵਿਅਕਤੀ ਜ਼ਖਮੀ

07:19 AM Jul 07, 2024 IST

ਪੱਤਰ ਪ੍ਰੇਰਕ
ਧਾਰੀਵਾਲ, 6 ਜੁਲਾਈ
ਪਿੰਡ ਬਦੇਸ਼ਾ ਵਿੱਚ ਵੱਟ ਬੰਨੇ ਦੇ ਝਗੜੇ ਨੂੰ ਲੈ ਕੇ ਇਕ ਵਿਅਕਤੀ ਨੂੰ ਸੱਟਾਂ ਮਾਰ ਕੇ ਜ਼ਖ਼ਮੀ ਕਰ ਦੇਣ ਦੇ ਦੋਸ ਹੇਠ ਥਾਣਾ ਧਾਰੀਵਾਲ ਦੀ ਪੁਲੀਸ ਨੇ ਦੋ ਜਣਿਆਂ (ਪਿਓ ਪੁੱਤ) ਵਿਰੁੱਧ ਕੇਸ ਦਰਜ ਕੀਤਾ ਹੈ। ਥਾਣਾ ਧਾਰੀਵਾਲ ਦੇ ਸਹਾਇਕ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਗੁਰਮੇਜ ਸਿੰਘ ਪੁੱਤਰ ਵੱਸਣ ਸਿੰਘ ਵਾਸੀ ਬਦੇਸਾ ਨੇ ਦਿੱਤੇ ਬਿਆਨਾਂ ਵਿੱਚ ਦੱਸਿਆ ਕਿ ਉਹ ਆਪਣੇ ਮੋਟਰਸਾਈਕਲ ’ਤੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਪਿੰਡ ਦੇ ਵਾਸੀ ਕੁਲਵਿੰਦਰ ਸਿੱਘ ਪੁੱਤਰ ਅਨੂਪ ਸਿੰਘ ਅਤੇ ਅਨੂਪ ਸਿੰਘ ਨੇ ਰਸਤੇ ਵਿੱਚ ਉਸ ਨੂੰ ਰੋਕ ਕੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੁਲੀਸ ਨੇ ਗੁਰਮੇਜ ਸਿੰਘ ਦੇ ਬਿਆਨਾਂ ਅਨੁਸਾਰ ਕੁਲਵਿੰਦਰ ਸਿੰਘ ਅਤੇ ਅਨੂਪ ਸਿੰਘ ਵਿਰੁੱਧ ਧਾਰਾ ਕੇਸ ਦਰਜ ਕਰ ਲਿਆ ਹੈ।

Advertisement

Advertisement