ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ਵਿੱਚ ਵਿਅਕਤੀ ਹਲਾਕ

08:01 AM Oct 17, 2024 IST

ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਇੱਕ ਕਾਰ ਅਤੇ ਮੋਟਰਸਾਈਕਲ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ। ਇਸ ਸਬੰਧੀ ਮੁਹੱਲਾ ਡਾਕਟਰ ਅੰਬੇਡਕਰ ਨਗਰ, ਨੇੜੇ ਮਾਡਲ ਹਾਊਸ ਵਾਸੀ ਅਸ਼ਵਿੰਦਰ ਸਿੰਘ ਨੇ ਦੱਸਿਆ ਕਿ ਜਸਵਿੰਦਰ ਸਿੰਘ ਆਪਣੇ ਬੇਟੇ ਗੁਰਪ੍ਰਤਾਪ ਸਿੰਘ ਨਾਲ ਮੋਟਰਸਾਈਕਲ ’ਤੇ ਡੇਹਲੋਂ ਗੁਰਦੁਆਰਾ ਸਾਹਿਬ ਡਿਊਟੀ ਲਈ ਜਾ ਰਿਹਾ ਸੀ ਤਾਂ ਰਣਜੀਤ ਐਵੀਨਿਊ ਫੇਜ਼- 2, ਜੀਟੀ ਰੋਡ ਨੇੜੇ ਕਾਰ ਚਾਲਕ ਸਤਵਿੰਦਰ ਸਿੰਘ ਉਰਫ਼ ਸੋਨੀ ਨੇ ਆਪਣੀ ਕਾਰ ਤੇਜ਼ ਰਫ਼ਤਾਰ ਅਤੇ ਅਣਗਹਿਲੀ ਨਾਲ ਮੋਟਰਸਾਈਕਲ ਨੂੰ ਫੇਟ ਮਾਰੀ ਤੇ ਫ਼ਰਾਰ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਜਸਵਿੰਦਰ ਸਿੰਘ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ ਜਿੱਥੇ ਉਸਦੀ ਮੌਤ ਹੋ ਗਈ। ਥਾਣੇਦਾਰ ਨਵੀਨ ਕੁਮਾਰ ਨੇ ਦੱਸਿਆ ਕਿ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

Advertisement

Advertisement