ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੰਡੀਗੜ੍ਹ ਦੀ ਅਦਾਲਤ ਵਿੱਚ ਕੰਗਨਾ ਖ਼ਿਲਾਫ਼ ਪਟੀਸ਼ਨ

07:19 AM Sep 01, 2024 IST

ਚੰਡੀਗੜ੍ਹ, 31 ਅਗਸਤ
ਫਿਲਮ ‘ਐਮਰਜੈਂਸੀ’ ਵਿੱਚ ਕਥਿਤ ਤੌਰ ’ਤੇ ਇਤਿਹਾਸਕ ਤੱਥਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਫਿਲਮ ਅਦਾਕਾਰਾ ਤੇ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਖ਼ਿਲਾਫ਼ ਅੱਜ ਚੰਡੀਗੜ੍ਹ ’ਚ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਵਾਲੀ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਕੇਸ ਇਲਾਕਾ ਮੈਜਿਸਟਰੇਟ ਕੋਲ ਦਰਜ ਕਰਵਾਇਆ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ ਨੂੰ ਹੋਵੇਗੀ। ਕੇਸ ਦਾਇਰ ਕਰਨ ਵਾਲੇ ਜ਼ਿਲ੍ਹਾ ਬਾਰ ਐਸੋਸੀਏਸ਼ਨ, ਚੰਡੀਗੜ੍ਹ ਦੇ ਸਾਬਕਾ ਪ੍ਰਧਾਨ ਤੇ ਲਾਅਰਜ਼ ਆਫ ਹਿਉਮੈਨਿਟੀ ਦੇ ਮੁਖੀ ਐਡਵੋਕੇਟ ਰਵਿੰਦਰ ਸਿੰਘ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਬਣਾਈ ਗਈ ਫਿਲਮ ‘ਐਮਰਜੈਂਸੀ’ ਰਾਹੀਂ ਸਿੱਖਾਂ ਦੀ ਸਰਵਉੱਚ ਸੰਸਥਾ ਅਕਾਲ ਤਖ਼ਤ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ, ‘ਜਥੇਦਾਰ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਨੂੰ ਅਤਿਵਾਦੀ ਵਜੋਂ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ, ਜੋ ਪੂਰੀ ਤਰ੍ਹਾਂ ਬੇਬੁਨਿਆਦ ਹੈ, ਕਿਉਂਕਿ ਉਨ੍ਹਾਂ ਖ਼ਿਲਾਫ਼ ਅਜਿਹਾ ਕੋਈ ਵੀ ਕੇਸ ਦਰਜ ਨਹੀਂ ਹੈ।’ -ਏਐੱਨਆਈ

Advertisement

‘ਐਮਰਜੈਂਸੀ’ ਦੇਸ਼ ਦੀ ਸਦਭਾਵਨਾ ਲਈ ਚਿੰਤਾ ਦਾ ਵਿਸ਼ਾ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਿਲਮ ‘ਐਮਰਜੈਂਸੀ’ ਦੇ ਨਿਰਮਾਤਾਵਾਂ ਤੇ ਅਦਾਕਾਰਾ ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜੇ ਜਾਣ ਮਗਰੋਂ ਐੱਸਜੀਪੀਸੀ ਦੇ ਜਨਰਲ ਸਕੱਤਰ ਨੇ ਅੱਜ ਕਿਹਾ ਕਿ ਇਹ ਫਿਲਮ ਸਿਰਫ਼ ਸਿੱਖਾਂ ਲਈ ਹੀ ਨਹੀਂ ਬਲਕਿ ਦੇਸ਼ ਦੀ ਸਦਭਾਵਨਾ ਲਈ ਵੀ ਚਿੰਤਾ ਦਾ ਵਿਸ਼ਾ ਹੈ। ਐੱਸਜੀਪੀਸੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਉਹ ਫਿਲਮ ਦਾ ਵਿਰੋਧ ਇਸ ਲਈ ਨਹੀਂ ਕਰ ਰਹੇ ਕਿ ਇਸ ਵਿੱਚ ਕੰਗਨਾ ਰਣੌਤ ਹੈ ਬਲਕਿ ਇਹ ਉਨ੍ਹਾਂ ਦੇ ਤਰਕ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਦੀ ਸਦਭਾਵਨਾ ਲਈ ਵੀ ਚਿੰਤਾ ਦਾ ਵਿਸ਼ਾ ਹੈ। -ਏਐੱਨਆਈ

Advertisement
Advertisement