ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਛਾਣ ਪੱਤਰ ਬਨਿਾ 2000 ਦਾ ਨੋਟ ਬਦਲਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ਖਾਰਜ

06:43 AM Jul 11, 2023 IST

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਅੱਜ ਦਿੱਲੀ ਹਾਈ ਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੰਦੀ ਅਪੀਲ ’ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਵਿੱਚ ਮੰਗ ਪਰਚੀ ਤੇ ਪਛਾਣ ਪੱਤਰ ਤੋਂ ਬਨਿਾ 2000 ਰੁਪਏ ਦਾ ਨੋਟ ਬਦਲਣ ਦੀ ੲਿਜਾਜ਼ਤ ਦੇਣ ਵਾਲੇ ਭਾਰਤੀ ਰਿਜ਼ਰਵ ਬੈਂਕ ਦੇ ਨੋਟੀਫਿਕੇਸ਼ਨ ਖ਼ਿਲਾਫ਼ ਦਾਇਰ ਜਨਹਿੱਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ ਸੀ। ਅਦਾਲਤ ਨੇ ਕਿਹਾ ਕਿ ਇਹ ਕਾਰਜਪਾਲਿਕਾ ਦੇ ਨੀਤੀਗਤ ਫ਼ੈਸਲੇ ਨਾਲ ਸਬੰਧਤ ਮਾਮਲਾ ਹੈ। ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਪੀ.ਐੱਸ. ਨਰਸਿਮ੍ਹਾ ਦੇ ਬੈਂਚ ਨੇ ਵਕੀਲ ਅਸ਼ਵਨਿੀ ਉਪਾਧਿਆਏ ਵੱਲੋਂ ਆਪਣੀ ਵਿਅਕਤੀਗਤ ਸਮਰੱਥਾ ਵਿੱਚ ਦਾਇਰ ਕੀਤੀ ਗਈ ਅਪੀਲ ਨੂੰ ਖਾਰਜ ਕਰ ਦਿੱਤਾ। -ਪੀਟੀਆਈ

Advertisement

Advertisement
Tags :
ਖਾਰਜਚੁਣੌਤੀਦਿੰਦੀਪਛਾਣਪਟੀਸ਼ਨਪੱਤਰਫ਼ੈਸਲੇਬਦਲਣਬਨਿਾ