For the best experience, open
https://m.punjabitribuneonline.com
on your mobile browser.
Advertisement

ਮਨੀਪੁਰ ਦੇ ਉੱਜੜੇ ਲੋਕਾਂ ਨੂੰ ਵੋਟਿੰਗ ਸਹੂਲਤ ਦੇਣ ਦੀ ਮੰਗ ਕਰਦੀ ਪਟੀਸ਼ਨ ਰੱਦ

06:58 AM Apr 16, 2024 IST
ਮਨੀਪੁਰ ਦੇ ਉੱਜੜੇ ਲੋਕਾਂ ਨੂੰ ਵੋਟਿੰਗ ਸਹੂਲਤ ਦੇਣ ਦੀ ਮੰਗ ਕਰਦੀ ਪਟੀਸ਼ਨ ਰੱਦ
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮਨੀਪੁਰ ਵਿੱਚ ਨਸਲੀ ਹਿੰਸਾ ਕਾਰਨ ਅੰਦਰੂਨੀ ਤੌਰ ’ਤੇ ਉੱਜੜੇ ਲਗਪਗ 18,000 ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦੀ ਸਹੂਲਤ ਦੇਣ ਦੀ ਮੰਗ ਕਰਦੀ ਪਟੀਸ਼ਨ ’ਤੇ ਅੱਜ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ। ਮਨੀਪੁਰ ਦੀਆਂ ਦੋ ਲੋਕ ਸਭਾ ਸੀਟਾਂ ਲਈ 19 ਅਪਰੈਲ ਤੇ 26 ਅਪਰੈਲ ਨੂੰ ਦੋ ਪੜਾਵਾਂ ਵਿਚ ਵੋਟਾਂ ਪੈਣਗੀਆਂ। ਚੀਫ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਸ ਪੜਾਅ ’ਤੇ ਅਦਾਲਤ ਦੇ ਦਖ਼ਲ ਨਾਲ ਮਨੀਪੁਰ ਵਿੱਚ ਲੋਕ ਸਭਾ ਚੋਣਾਂ ਕਰਵਾਉਣ ਵਿੱਚ ਰੁਕਾਵਟਾਂ ਪੈਦਾ ਹੋਣਗੀਆਂ। ਬੈਂਚ ਨੇ ਕਿਹਾ, ‘‘ਤੁਸੀਂ ਬਹੁਤ ਦੇਰ ਨਾਲ ਆਏ ਹੋ। ਇਸ ਪੜਾਅ ’ਤੇ ਕੀ ਹੋ ਸਕਦਾ ਹੈ? ਅਸੀਂ ਇਸ ਪੜਾਅ ’ਤੇ ਦਖ਼ਲ ਨਹੀਂ ਦੇ ਸਕਦੇ।’’ -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×