ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਵਿਧਾਨ ਦੀ ਪ੍ਰਸਤਾਵਨਾ ’ਚੋਂ ‘ਸਮਾਜਵਾਦੀ’ ਤੇ ‘ਧਰਮ ਨਿਰਪੇਖ’ ਹਟਾਉਣ ਲਈ ਪਟੀਸ਼ਨ ਦਾਇਰ

07:23 AM Jul 29, 2020 IST

ਨਵੀਂ ਦਿੱਲੀ, 28 ਜੁਲਾਈ

Advertisement

ਸੁਪਰੀਮ ਕੋਰਟ ਵਿੱਚ ਅੱਜ ਇਕ ਪਟੀਸ਼ਨ ਦਾਖ਼ਲ ਕਰਕੇ ਸੰਵਿਧਾਨ ਦੀ ਪ੍ਰਸਤਾਵਨਾ ਵਿੱਚੋਂ ‘ਸਮਾਜਵਾਦੀ’ ਤੇ ‘ਧਰਮ ਨਿਰਪੇਖ’ ਜਿਹੇ ਸ਼ਬਦਾਂ ਨੂੰ ਹਟਾਏ ਜਾਣ ਦੀ ਮੰਗ ਕੀਤੀ ਗਈ ਹੈ। ਇਹ ਦੋਵੇਂ ਸ਼ਬਦ 42ਵੀਂ ਸੰਵਿਧਾਨਕ ਸੋਧ ਤਹਿਤ ਸ਼ਾਮਲ ਕੀਤੇ ਗਏ ਸਨ। ਜਨਹਿੱਤ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ 1976 ਵਿੱਚ ਕੀਤੀ ਸੋਧ ‘ਭਾਰਤ ਦੇ ਇਤਿਹਾਸਕ ਤੇ ਸਭਿਆਚਾਰਕ ਵਿਸ਼ਾ-ਵਸਤੂ ਸਮੇਤ ਸੰਵਿਧਾਨਕ ਅਕੀਦਿਆਂ ਦੀ ਖ਼ਿਲਾਫ਼ਵਰਜ਼ੀ ਹੈ। ਪਟੀਸ਼ਨਰ ਨੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 19(1)ਏ ਤੇ 25 ਦਾ ਵੀ ਉਲੰਘਣ ਹੈ। ਪਟੀਸ਼ਨਰਾਂ ਨੇ ਕਿਹਾ ਕਿ ਰਾਜ ਦੀ ਕਮਿਊਨਿਸਟ ਥਿਊਰੀ ਨੂੰ ਭਾਰਤੀ ਸੰਦਰਭ ਵਿੱਚ ਲਾਗੂ ਨਹੀਂ ਕੀਤਾ ਜਾ ਸਕਦਾ ਤੇ ਇਹ ਭਾਰਤ ਦੇ ਸਮਾਜਿਕ ਆਰਥਿਤ ਹਾਲਾਤ ਤੇ ਧਾਰਮਿਕ ਭਾਵਨਾਵਾਂ ਦੇ ਵੀ ਉਲਟ ਹੈ। ਵਕੀਲ ਬਲਰਾਮ ਸਿੰਘ ਤੇ ਕਰੁਨੇਸ਼ ਕੁਮਾਰ ਸ਼ੁਕਲਾ ਅਤੇ ਪਰਵੇਸ਼ ਕੁਮਾਰ ਵੱਲੋਂ ਦਾਖ਼ਲ ਪਟੀਸ਼ਨ ਵਿੱਚ ਇਨ੍ਹਾਂ ਦੋਵਾਂ ਸ਼ਬਦਾਂ ਨੂੰ ਪ੍ਰਸਤਾਵਨਾ ’ਚੋਂ ਹਟਾਉਣ ਲਈ ਹਦਾਇਤਾਂ ਜਾਰੀ ਕਰਨ ਦੀ ਮੰਗ ਕੀਤੀ ਹੈ।
-ਪੀਟੀਆਈ

Advertisement
Advertisement
Tags :
‘ਧਰਮ’ਚੋਂਸਮਾਜਵਾਦੀਸੰਵਿਧਾਨਹਟਾਉਣਦਾਇਰਨਿਰਪੇਖ’ਪਟੀਸ਼ਨਪ੍ਰਸਤਾਵਨਾ
Advertisement