For the best experience, open
https://m.punjabitribuneonline.com
on your mobile browser.
Advertisement

ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਹਾਈ ਕੋਰਟ ’ਚ ਪਟੀਸ਼ਨ

09:03 AM Jul 07, 2024 IST
ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਹਾਈ ਕੋਰਟ ’ਚ ਪਟੀਸ਼ਨ
Advertisement

ਨਿੱਜੀ ਪੱਤਰ ਪ੍ਰੇਰਕ
ਅੰਬਾਲਾ, 6 ਜੁਲਾਈ
ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਅੰਬਾਲਾ ਦੇ ਵਕੀਲ ਵਾਸੂ ਰੰਜਨ ਸ਼ਾਂਡਲਿਆ ਵੱਲੋਂ ਦਾਇਰ ਕੀਤੀ ਗਈ ਹੈ ਜੋ ਹਾਈ ਕੋਰਟ ਵਿੱਚ ਵਕਾਲਤ ਕਰਦਾ ਹੈ। ਸ਼ਾਂਡਲਿਆ ਨੇ ਪਟੀਸ਼ਨ ਵਿਚ ਕਿਹਾ ਕਿ ਪਿਛਲੇ ਪੰਜ ਮਹੀਨਿਆਂ ਤੋਂ ਨੈਸ਼ਨਲ ਹਾਈਵੇ-44 ਬੰਦ ਪਿਆ ਹੈ ਜਿਸ ਨਾਲ ਅੰਬਾਲਾ ਦੇ ਦੁਕਾਨਦਾਰ, ਛੋਟੇ ਵਪਾਰੀ, ਰੇਹੜੀ-ਫੜ੍ਹੀ ਵਾਲੇ ਪ੍ਰੇਸ਼ਾਨ ਹਨ। ਉਨ੍ਹਾਂ ਸ਼ੰਭੂ ਬਾਰਡਰ ਖੁੱਲ੍ਹਵਾਉਣ ਲਈ ਫੌਰੀ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਸ਼ਾਂਡਲਿਆ ਨੇ ਦੱਸਿਆ ਕਿ ਇਸ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਹੋਣ ਦੀ ਉਮੀਦ ਹੈ। ਪਟੀਸ਼ਨ ਵਿੱਚ ਪੰਜਾਬ ਤੇ ਹਰਿਆਣਾ ਸਰਕਾਰ ਸਮੇਤ ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੂੰ ਧਿਰ ਬਣਾਇਆ ਹੈ।

Advertisement

Advertisement
Advertisement
Author Image

sukhwinder singh

View all posts

Advertisement