ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਇਜ਼ਰਾਈਲ ਨੂੰ ਹਥਿਆਰਾਂ ਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਨਾਲ ਸਬੰਧਤ ਪਟੀਸ਼ਨ ਖਾਰਜ

04:29 PM Sep 09, 2024 IST

ਨਵੀਂ ਦਿੱਲੀ, 9 ਸਤੰਬਰ
ਸੁਪਰੀਮ ਕੋਰਟ ਨੇ ਅੱਜ ਗਾਜ਼ਾ ਵਿੱਚ ਜੰਗ ਲੜ ਰਹੇ ਇਜ਼ਰਾਈਲ ਨੂੰ ਹਥਿਆਰਾਂ ਅਤੇ ਫੌਜੀ ਉਪਕਰਨਾਂ ਦੀ ਬਰਾਮਦ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦੀ ਜਨਹਿੱਤ ਪਟੀਸ਼ਨ ਨੂੰ ਕਹਿੰਦੇ ਹੋਏ ਖਾਰਜ ਕਰ ਦਿੱਤਾ ਕਿ ਉਹ ਕੌਮੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦਾ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਕਿਹਾ ਕਿ ਇਜ਼ਰਾਈਲ ਨੂੰ ਹਥਿਆਰਾਂ, ਫੌਜੀ ਉਪਕਰਨਾਂ ਦੀ ਬਰਾਮਦ ਵਿੱਚ ਸ਼ਾਮਲ ਭਾਰਤੀ ਕੰਪਨੀਆਂ ’ਤੇ ਸਮਝੌਤੇ ਸਬੰਧੀ ਜ਼ਿੰਮੇਵਾਰੀ ਦੀ ਉਲੰਘਣਾ ਲਈ ਮੁਕੱਦਮਾ ਚਲਾਇਆ ਜਾ ਸਕਦਾ ਹੈ ਇਸ ਵਾਸਤੇ ਉਨ੍ਹਾਂ ਨੂੰ ਸਪਲਾਈ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ ਹੈ। ਬੈਂਚ ਨੇ ਕਿਹਾ, ‘‘ਅਸੀਂ ਦੇਸ਼ ਦੀ ਵਿਦੇਸ਼ ਨੀਤੀ ਦੇ ਖੇਤਰ ਵਿੱਚ ਦਖ਼ਲ ਨਹੀਂ ਦੇ ਸਕਦੇ।’’ -ਪੀਟੀਆਈ

Advertisement

Advertisement