ਸੁਭਾਸ਼ ਚੰਦਰ ਬੋਸ ਦੀ ਮੌਤ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਖਾਰਜ
06:14 AM Nov 19, 2024 IST
ਨਵੀਂ ਦਿੱਲੀ, 18 ਨਵੰਬਰ
ਸੁਪਰੀਮ ਕੋਰਟ ਨੇ ਅੱਜ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਮੌਤ ਦੇ ਮਾਮਲੇ ਦੀ ਜਾਂਚ ਦੀ ਮੰਗ ਵਾਲੀ ਜਨਤਕ ਪਟੀਸ਼ਨ ਖਾਰਜ ਕਰ ਦਿੱਤੀ ਹੈ। ਜਸਟਿਸ ਸੂਰਿਆਕਾਂਤ ਤੇ ਜਸਟਿਸ ਉੱਜਲ ਭੁਈਆਂ ਦੇ ਬੈਂਚ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਹਰ ਚੀਜ਼ ਦਾ ਹੱਲ ਨਹੀਂ ਹੈ। ਬੈਂਚ ਨੇ ਕਿਹਾ, ‘ਸਰਕਾਰ ਚਲਾਉਣਾ ਅਦਾਲਤ ਦਾ ਕੰਮ ਨਹੀਂ ਹੈ।’ ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਪਟੀਸ਼ਨਰ ਨੂੰ ਝਾੜ ਪਾਉਂਦਿਆਂ ਕਿਹਾ ਸੀ ਕਿ ਪਟੀਸ਼ਨ ’ਚ ਉਨ੍ਹਾਂ ਆਗੂਆਂ ਖ਼ਿਲਾਫ਼ ‘ਲਾਪ੍ਰਵਾਹੀ ਭਰੇ ਤੇ ਗ਼ੈਰ-ਜ਼ਿੰਮੇਵਾਰੀ ਵਾਲੇ ਦੋਸ਼’ ਲਾਏ ਗਏ ਹਨ ਜੋ ਹੁਣ ਜਿਊਂਦੇ ਹੀ ਨਹੀਂ ਹਨ। ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਕਿ ਪਟੀਸ਼ਨਰ ਨੇ ਆਪਣੀ ਪਟੀਸ਼ਨ ’ਚ ਮਹਾਤਮਾ ਗਾਂਧੀ ਨੂੰ ਵੀ ਨਹੀਂ ਬਖ਼ਸ਼ਿਆ। ਅਦਾਲਤ ਨੇ ਕਿਹਾ ਕਿ ਪਟੀਸ਼ਨਰ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਣੀ ਜ਼ਰੂਰੀ ਹੈ। -ਪੀਟੀਆਈ
Advertisement
Advertisement