For the best experience, open
https://m.punjabitribuneonline.com
on your mobile browser.
Advertisement

ਔਰੰਗਾਬਾਦ ਤੇ ਉਸਮਾਨਾਬਾਦ ਦਾ ਨਾਂ ਬਦਲਣ ਦੇ ਫੈਸਲੇ ਵਿਰੁੱਧ ਪਟੀਸ਼ਨਾਂ ਖਾਰਜ

06:30 AM May 09, 2024 IST
ਔਰੰਗਾਬਾਦ ਤੇ ਉਸਮਾਨਾਬਾਦ ਦਾ ਨਾਂ ਬਦਲਣ ਦੇ ਫੈਸਲੇ ਵਿਰੁੱਧ ਪਟੀਸ਼ਨਾਂ ਖਾਰਜ
Advertisement

ਮੁੰਬਈ, 8 ਮਈ
ਬੰਬੇ ਹਾਈ ਕੋਰਟ ਨੇ ਅੱਜ ਮਹਾਰਾਸ਼ਟਰ ਸਰਕਾਰ ਦੇ ਔਰੰਗਾਬਾਦ ਜ਼ਿਲ੍ਹੇ ਦਾ ਨਾਂ ਬਦਲ ਕੇ ਛਤਰਪਤੀ ਸੰਭਾਜੀਨਗਰ ਅਤੇ ਉਸਮਾਨਾਬਾਦ ਦਾ ਨਾਮ ਧਾਰਾਸ਼ਿਵ ਰੱਖਣ ਦੇ ਮਹਾਰਾਸ਼ਟਰ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਕਈ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ। ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਅਤੇ ਜਸਟਿਸ ਆਰਿਫ਼ ਡਾਕਟਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਕਿਸੇ ਦਖ਼ਲ ਦੀ ਇਜਾਜ਼ਤ ਨਹੀਂ ਦਿੰਦਾ। ਬੈਂਚ ਨੇ ਕਿਹਾ, “ਸਾਨੂੰ ਇਹ ਮੰਨਣ ਵਿੱਚ ਕੋਈ ਝਿਜਕ ਨਹੀਂ ਹੈ ਕਿ ਰਾਜ ਸਰਕਾਰ ਦੁਆਰਾ ਔਰੰਗਾਬਾਦ ਅਤੇ ਉਸਮਾਨਾਬਾਦ ਦਾ ਨਾਮ ਬਦਲਣ ਦਾ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਕਿਸੇ ਗੈਰਕਾਨੂੰਨੀ ਜਾਂ ਕਿਸੇ ਕਾਨੂੰਨੀ ਬੁਰਾਈ ਤੋਂ ਪੀੜਤ ਨਹੀਂ ਹੈ।” ਹਾਈ ਕੋਰਟ ਨੇ ਕਿਹਾ ਕਿ ਪਟੀਸ਼ਨਾਂ ਤੱਥਾਂ ਤੋਂ ਰਹਿਤ ਹਨ ਇਸ ਲਈ ਇਹ ਖਾਰਜ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਮਹਾਰਾਸ਼ਟਰ ਕੈਬਨਿਟ ਨੇ 2022 ’ਚ ਔਰੰਗਾਬਾਦ ਤੇ ਉਸਮਾਨਾਬਾਦ ਦਾ ਨਾਮ ਬਦਲਣ ਦੀ ਪ੍ਰਵਾਨਗੀ ਦਿੱਤੀ ਸੀ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×