ਪੰਜਾਬ ਵਿੱਚ ਪੈਟਰੋਲ-ਡੀਜ਼ਲ ਮਹਿੰਗੇ, ਬਿਜਲੀ ਸਬਸਿਡੀ ’ਚ ਅੰਸ਼ਕ ਕਟੌਤੀ
01:05 PM Sep 05, 2024 IST
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 5 ਸਤੰਬਰ
Advertisement
ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਵੈਟ ਵਿੱਚ ਵਾਧਾ ਕਰ ਦਿੱਤਾ ਗਿਆ ਹੈ।
Advertisement
ਪੰਜਾਬ ਮੰਤਰੀ ਮੰਡਲ ਨੇ ਪੈਟਰੋਲ ਉੱਤੇ 61 ਪੈਸੇ ਅਤੇ ਡੀਜ਼ਲ ਉੱਤੇ 92 ਪੈਸੇ ਵੈਟ ਵਧਾ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਾਧੇ ਨਾਲ ਸੂਬਾ ਸਰਕਾਰ ਨੂੰ ਡੀਜ਼ਲ ਤੋਂ 392 ਕਰੋੜ ਰੁਪਏ ਅਤੇ ਪੈਟਰੋਲ ਤੋਂ 150 ਕਰੋੜ ਰੁਪਏ ਟੈਕਸ ਜ਼ਿਆਦਾ ਟੈਕਸ ਦੀ ਵਸੂਲੀ ਹੋਵੇਗੀ।
ਇਸ ਦੇ ਨਾਲ ਹੀ ਮੰਤਰੀ ਮੰਡਲ ਨੇ 7 ਕਿਲੋਵਾਟ ਤੱਕ ਦੇ ਲੋਡ ਵਾਲੇ ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਜਾ ਰਹੀ ਸਬਸਿਡੀ ਵੀ ਵਾਪਸ ਲੈ ਲਈ ਹੈ। ਉਨ੍ਹਾਂ ਨੂੰ ਸਬਸਿਡੀ ਤਹਿਤ 2.50 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਸੀ। ਇਹ ਸਕੀਮ ਪਿਛਲੀ ਕਾਂਗਰਸ ਸਰਕਾਰ ਨੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਲਾਗੂ ਕੀਤੀ ਸੀ।
Advertisement