For the best experience, open
https://m.punjabitribuneonline.com
on your mobile browser.
Advertisement

ਐੱਨਆਈਆਰਐੱਫ ਰੈਂਕਿੰਗ ’ਚ ਪੀਜੀਆਈ ਦੂਜੇ ਸਥਾਨ ’ਤੇ

10:27 AM Aug 13, 2024 IST
ਐੱਨਆਈਆਰਐੱਫ ਰੈਂਕਿੰਗ ’ਚ ਪੀਜੀਆਈ ਦੂਜੇ ਸਥਾਨ ’ਤੇ
Advertisement

ਕੁਲਦੀਪ ਸਿੰਘ
ਚੰਡੀਗੜ੍ਹ, 12 ਅਗਸਤ
ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐੱਮਈਆਰ) ਚੰਡੀਗੜ੍ਹ ਨੇ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੀ ਗਈ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ (ਐੱਨਆਈਆਰਐੱਫ) ਰੈਂਕਿੰਗ 2024 ਵਿੱਚ ਦੂਜੇ ਸਰਬੋਤਮ ਮੈਡੀਕਲ ਇੰਸਟੀਚਿਊਟ ਦਾ ਸਥਾਨ ਹਾਸਲ ਕੀਤਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅੱਜ ਨਵੀਂ ਦਿੱਲੀ ਵਿੱਚ ਕਰਵਾਏ ਗਏ ਸਮਾਗਮ ਵਿੱਚ ਇਹ ਐਲਾਨ ਕੀਤਾ।
ਵੇਰਵਿਆਂ ਅਨੁਸਾਰ ਨੈਸ਼ਨਲ ਇੰਸਟੀਚਿਊਸ਼ਨਲ ਰੈਂਕਿੰਗ ਫਰੇਮਵਰਕ ਨੂੰ ਸਾਲ 2015 ਵਿੱਚ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਵੱਲੋਂ ਅਧਿਆਪਨ, ਸਿਖਲਾਈ ਅਤੇ ਸਰੋਤ, ਖੋਜ ਤੇ ਪੇਸ਼ੇਵਰ ਅਭਿਆਸ, ਗ੍ਰੈਜੂਏਸ਼ਨ ਨਤੀਜੇ ਸਮੇਤ ਕਈ ਮੁੱਖ ਮਾਪਦੰਡਾਂ ਦੇ ਆਧਾਰ ’ਤੇ ਸੰਸਥਾਵਾਂ ਦਾ ਮੁਲਾਂਕਣ ਕਰਨ ਲਈ ਸ਼ੁਰੂ ਕੀਤਾ ਗਿਆ ਸੀ। ਦਿਲਚਸਪ ਗੱਲ ਇਹ ਹੈ ਕਿ ਪੀਜੀਆਈਐੱਮਈਆਰ ਨੇ 2018 ਤੋਂ 2024 ਤੱਕ ਲਗਾਤਾਰ ਸੱਤ ਸਾਲਾਂ ਲਈ ਆਪਣਾ ਦੂਜਾ ਸਥਾਨ ਬਰਕਰਾਰ ਰੱਖਿਆ ਹੈ। ਇਹ ਨਿਰੰਤਰ ਪ੍ਰਾਪਤੀ ਸੰਸਥਾਨ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਦੀ ਗਤੀਸ਼ੀਲ ਅਗਵਾਈ ਹੇਠ ਸਮੁੱਚੀ ਫੈਕਲਟੀ ਅਤੇ ਸਟਾਫ ਦੇ ਸਹਿਯੋਗੀ ਯਤਨਾਂ ਦਾ ਨਤੀਜਾ ਹੈ। ਪ੍ਰੋ. ਵਿਵੇਕ ਲਾਲ ਨੇ ਇਸ ਪ੍ਰਾਪਤੀ ਲਈ ਫੈਕਲਟੀ ਅਤੇ ਸਟਾਫ਼ ਮੈਂਬਰਾਂ ਨੂੰ ਉਨ੍ਹਾਂ ਦੇ ਭਰਪੂਰ ਸਹਿਯੋਗ ਅਤੇ ਸਮਰਪਣ ਲਈ ਦਿਲੋਂ ਵਧਾਈ ਦਿੱਤੀ। ਉਨ੍ਹਾਂ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਅਤੇ ਸੰਸਥਾ ਦੇ ਪ੍ਰਧਾਨ ਜੇਪੀ ਨੱਢਾ ਦਾ ਨਿਰੰਤਰ ਹੌਸਲਾ ਅਫ਼ਜ਼ਾਈ ਲਈ ਧੰਨਵਾਦ ਕੀਤਾ।

ਪੰਜਾਬ ਯੂਨੀਵਰਸਿਟੀ ਪੰਜਵੇਂ ਸਥਾਨ ’ਤੇ ਰਹੀ

ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਅੱਜ ਐਲਾਨੀ ਗਈ ਐੱਨਆਰਆਈਐੱਫ ਰੈਂਕਿੰਗ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਵਾਂ ਸਥਾਨ ਹਾਸਲ ਹੋਇਆ ਹੈ ਜੋ ਕਿ ਸਾਲ-2023 ਵਿੱਚ ਮਿਲੀ ਰੈਂਕਿੰਗ ਨਾਲੋਂ ਥੋੜ੍ਹਾ ਜਿਹਾ ਸੁਧਾਰ ਮੰਨਿਆ ਗਿਆ ਹੈ। ਵੇਰਵਿਆਂ ਮੁਤਾਬਕ ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਫਾਰਮਾਸਿਊਟੀਕਲ ਸਾਇੰਸਿਜ਼ ਨੇ ਸਾਲ 2023 ਵਿੱਚ 8ਵੇਂ ਰੈਂਕ ਵਿੱਚ ਸੁਧਾਰ ਕੀਤਾ। ਇਸੇ ਤਰ੍ਹਾਂ ਡੈਂਟਲ ਇੰਸਟੀਚਿਊਟ ਆਫ ਪੀਯੂ ਨੂੰ 27ਵਾਂ ਦਰਜਾ ਦਿੱਤਾ ਗਿਆ ਹੈ। ਪਿਛਲੇ ਸਾਲ ਇਹ ਸੰਸਥਾ 34ਵੇਂ ਸਥਾਨ ’ਤੇ ਰਹੀ ਸੀ। ਇਸੇ ਤਰ੍ਹਾਂ ਚੰਡੀਗੜ੍ਹ ਯੂਨੀਵਰਸਿਟੀ ਨੇ 20ਵਾਂ ਦਰਜਾ ਹਾਸਲ ਕੀਤਾ। ਇਸ ਵਿਦਿਅਕ ਸੰਸਥਾ ਨੇ ਪਿਛਲੀ ਦਰਜਾਬੰਦੀ ਵਿੱਚ ਸੱਤ ਸਥਾਨਾਂ ਦਾ ਸੁਧਾਰ ਕੀਤਾ ਹੈ।

Advertisement

Advertisement
Author Image

sukhwinder singh

View all posts

Advertisement
×