ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਹਤ ਸੰਭਾਲ ਦੇ ਖੇਤਰ ਵਿੱਚ ਇੱਕ ਬਰਾਂਡ ਹੈ ਪੀਜੀਆਈ: ਭਾਰਤੀ ਪਵਾਰ

11:09 AM Nov 03, 2023 IST
ਵਿਦਿਆਰਥੀ ਨੂੰ ਡਿਗਰੀ ਪ੍ਰਦਾਨ ਕਰਦੇ ਹੋਏ ਕੇਂਦਰੀ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਤੇ ਹੋਰ। -ਫੋਟੋਆਂ: ਰਵੀ ਕੁਮਾਰ

ਕੁਲਦੀਪ ਸਿੰਘ
ਚੰਡੀਗੜ੍ਹ, 2 ਨਵੰਬਰ
ਸਿਹਤ ਤੇ ਪਰਿਵਾਰ ਭਲਾਈ ਬਾਰੇ ਕੇਂਦਰੀ ਰਾਜ ਮੰਤਰੀ ਡਾ. ਭਾਰਤੀ ਪ੍ਰਵੀਨ ਪਵਾਰ ਨੇ ਕਿਹਾ ਕਿ ਪੀਜੀਆਈ ਦਹਾਕਿਆਂ ਤੋਂ ਸਿਹਤ ਸੰਭਾਲ ਦੇ ਖੇਤਰ ਵਿੱਚ ਆਪਣੇ ਆਪ ਵਿੱਚ ਇੱਕ ਬਰਾਂਡ ਰਿਹਾ ਹੈ। ਇਹ ਪ੍ਰਧਾਨ ਮੰਤਰੀ ਦੇ ‘‘ਹੀਲ-ਇਨ-ਇੰਡੀਆ, ਹੀਲ-ਬਾਏ-ਇੰਡੀਆ’’ ਦੇ ਵਿਜ਼ਨ ਵਿੱਚ ਯੋਗਦਾਨ ਪਾ ਕੇ ਦੇਸ਼ ਦੇ ਸਿਹਤ ਸੰਭਾਲ ਦੇ ਦ੍ਰਿਸ਼ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਸਕਦਾ ਹੈ। ਉਹ ਅੱਜ ਇੱਥੇ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ (ਪੀਜੀਆਈਐੱਮਈਆਰ) ਦੇ ਭਾਰਗਵ ਆਡੀਟੋਰੀਅਮ ਵਿੱਚ ਹੋਏ ਸੰਸਥਾ ਦੇ 36ਵੇਂ ਡਿਗਰੀ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ।। ਇਸ ਦੌਰਾਨ ਪੀਜੀਆਈ ਦੇ ਸਾਬਕਾ ਡਾਇਰੈਕਟਰ ਪਦਮਭੂਸ਼ਨ ਪੁਰਸਕਾਰ ਪ੍ਰਾਪਤ ਪ੍ਰੋਫੈਸਰ ਕੇ.ਕੇ. ਤਲਵਾੜ ਗੈਸਟ ਆਫ਼ ਆਨਰ ਵਜੋਂ ਹਾਜ਼ਰ ਸਨ। ਇਸ ਮੌਕੇ ਪੀਜੀਆਈ ਦੇ ਡਾਇਰੈਕਟਰ ਪ੍ਰੋਫੈਸਰ ਵਿਵੇਕ ਲਾਲ, ਡੀਨ (ਅਕਾਦਮਿਕ) ਪ੍ਰੋਫੈਸਰ ਐੱਨ.ਕੇ. ਪਾਂਡਾ ਅਤੇ ਰਜਿਸਟਰਾਰ ਉਨਮੇਦ ਮਾਥੁਰ ਵੀ ਪ੍ਰੋਗਰਾਮ ਵਿੱਚ ਹਾਜ਼ਰ ਸਨ।
ਇਸ ਦੌਰਾਨ 218 ਹੋਣਹਾਰ ਡਾਕਟਰਾਂ ਨੂੰ ਉਨ੍ਹਾਂ ਦੀ ਵਿਲੱਖਣ ਅਕਾਦਮਿਕ ਉੱਤਮਤਾ ਲਈ ਤਗ਼ਮੇ ਪ੍ਰਦਾਨ ਕੀਤੇ ਗਏ ਅਤੇ 1775 ਹੋਣਹਾਰ ਡਾਕਟਰਾਂ ਨੂੰ ਵੱਖ-ਵੱਖ ਮੈਡੀਕਲ ਸਟਰੀਮਾਂ ਵਿੱਚ ਕੋਰਸਾਂ ਦੀ ਸਫ਼ਲਤਾਪੂਰਵਕ ਸਮਾਪਤੀ ਲਈ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ‘ਮੈਡੀਕਲ ਟੂਰਿਜ਼ਮ’ ਨੂੰ ਸਰਕਾਰ ਵੱਲੋਂ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਵੀ ਵਿਸਥਾਰ ਨਾਲ ਦੱਸਿਆ, ਤਾਂ ਜੋ ਦੂਜੇ ਦੇਸ਼ਾਂ ਦੇ ਲੋਕ ਆਪਣੀਆਂ ਸਿਹਤ ਸਬੰਧੀ ਜ਼ਰੂਰਤਾਂ ਲਈ ਭਾਰਤ ਨੂੰ ਇਕ ਮੰਜ਼ਿਲ ਵਜੋਂ ਦੇਖਣ। ਉਨ੍ਹਾਂ ਦੱਸਿਆ ਕਿ ਸਾਲ 2014 ਤੋਂ ਸਰਕਾਰ ਵੱਲੋਂ ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮਿਆਰੀ ਸਿੱਖਿਆ ਦੇ ਨਾਲ, ਗਰੀਬਾਂ ਅਤੇ ਲੋੜਵੰਦਾਂ ਦੇ ਕੈਸ਼ਲੈੱਸ ਇਲਾਜ ਲਈ ਭਾਰਤ ਸਰਕਾਰ ਵੱਲੋਂ ਪ੍ਰਮੁੱਖ ਪ੍ਰੋਗਰਾਮ ਆਯੂਸ਼ਮਾਨ, ਜਨ ਔਸ਼ਧੀ ਕੇਂਦਰ, ਸਿਹਤ ਅਤੇ ਤੰਦਰੁਸਤੀ ਕੇਂਦਰ ਚਲਾਏ ਜਾ ਰਹੇ ਹਨ ਜਿਹੜ ਕਿ ਨਾ ਸਿਰਫ਼ ਸਾਰਿਆਂ ਲਈ ਸਿਹਤ ਸੇਵਾਵਾਂ ਯਕੀਨੀ ਬਣਾਉਂਦੇ ਹਨ ਸਗੋਂ ਬਿਮਾਰੀ ਤੋਂ ਤੰਦਰੁਸਤੀ ਵੱਲ ਧਿਆਨ ਦੇਣ ਵਿੱਚ ਵੀ ਮਦਦ ਕਰਦੇ ਹਨ। ਸ੍ਰੀਮਤੀ ਪਵਾਰ ਨੇ ਕਿਹਾ ਕਿ ਡਾਕਟਰ ਨਾ ਸਿਰਫ਼ ਮਰੀਜ਼ਾਂ ਦੀ ਤੰਦਰੁਸਤੀ ਵਿੱਚ ਯੋਗਦਾਨ ਪਾਉਂਦੇ ਹਨ ਬਲਕਿ ਕੌਮੀ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਤੋਂ ਪਹਿਲਾਂ ਸੰਸਥਾ ਦੇ ਡਾਇਰੈਕਟਰ ਪ੍ਰੋ. ਵਿਵੇਕ ਲਾਲ ਨੇ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਤੇ ਦੱਸਿਆ ਕਿ ‘ਆਯੂਸ਼ਮਾਨ ਭਾਰਤ’ ਸਕੀਮ ਤਹਤਿ ਪੀਜੀਆਈ ਪਹਿਲਾਂ ਹੀ 90 ਹਜ਼ਾਰ ਤੋਂ ਵੱਧ ਮਰੀਜ਼ਾਂ ਦੀ ਦੇਖਭਾਲ ਕਰ ਚੁੱਕਾ ਹੈ ਜੋ ਕਿ ਦੇਸ਼ ਦੇ ਕਿਸੇ ਵੀ ਜਨਤਕ ਖੇਤਰ ਦੇ ਹਸਪਤਾਲ ਨਾਲੋਂ ਸਭ ਤੋਂ ਵੱਧ ਹੈ। ਇਸ ਤੋਂ ਇਲਾਵਾ ਹੋਰ ਪ੍ਰਾਪਤੀਆਂ ਬਾਰੇ ਵੀ ਉਨ੍ਹਾਂ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਮੁੱਖ ਮਹਿਮਾਨ ਸਮੇਤ ਕਾਨਵੋਕੇਸ਼ਨ ਵਿੱਚ ਸ਼ਾਮਲ ਹੋਰਨਾਂ ਸਾਰੇ ਮਹਿਮਾਨਾਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ।

Advertisement

ਕੇਂਦਰੀ ਮੰਤਰੀ ਵੱਲੋਂ ਭਾਜਪਾ ਦਫ਼ਤਰ ‘ਕਮਲਮ’ ਦਾ ਦੌਰਾ

ਚੰਡੀਗੜ੍ਹ (ਟਨਸ): ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਅੱਜ ਚੰਡੀਗੜ੍ਹ ਫੇਰੀ ਦੌਰਾਨ ਸੈਕਟਰ-33 ਵਿੱਚ ਸਥਤਿ ਭਾਜਪਾ ਦਫ਼ਤਰ ‘ਕਮਲਮ’ ਦਾ ਦੌਰਾ ਕਰ ਕੇ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੇਂਦਰੀ ਰਾਜ ਮੰਤਰੀ ਨੇ ਸ਼ਹਿਰ ਦੀਆਂ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਦੇ ਨਾਲ-ਨਾਲ ਸਰਕਾਰ ਦੀਆਂ ਸਕੀਮਾਂ, ਖਾਸ ਕਰ ਕੇ ਸਿਹਤ ਨਾਲ ਸਬੰਧਤ ਸਕੀਮਾਂ ਬਾਰੇ ਵੀ ਵਰਕਰਾਂ ਤੋਂ ਸੁਝਾਅ ਲਏ। ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕੇਂਦਰੀ ਰਾਜ ਮੰਤਰੀ ਦੇ ਸਾਰੇ ਸ਼ਹਿਰ ਵਾਸੀਆਂ ਦੇ ਆਯੂਸ਼ਮਾਨ ਕਾਰਡ ਬਣਾਉਣ ਰੋਗੀ ਕਲਿਆਣ ਸਮਤਿੀ, ਜਨ ਔਸ਼ਧੀ ਕੇਂਦਰਾਂ ਦਾ ਵਿਸਥਾਰ, ਚੰਡੀਗੜ੍ਹ ’ਚ ਡਾਕਟਰਾਂ ਦਾ ਮੈਡੀਕਲ ਕੇਡਰ, ਪ੍ਰਾਈਵੇਟ ਨਰਸਿੰਗ ਹੋਮਾਂ ਦੀ ਗਿਣਤੀ ਵਧਾਉਣ ਦੀ ਮੰਗ ਕੀਤੀ। ਮਲਹੋਤਰਾ ਨੇ ਪੀਜੀਆਈ ’ਚ ਮਰੀਜ਼ਾਂ ਲਈ ਸਹੂਲਤਾਂ ਵਾਸਤੇ ਹੋਰ ਸੁਧਾਰ ਕਰਨ ਲਈ ਜ਼ੋਰ ਦਿੱਤਾ। ਮੇਅਰ ਅਨੂਪ ਗੁਪਤਾ ਨੇ ਮੰਤਰੀ ਅਤੇ ਹਾਜ਼ਰ ਵਰਕਰਾਂ ਦਾ ਧੰਨਵਾਦ ਕੀਤਾ।

ਪੁਰੋਹਤਿ ਨੇ ਪੰਜਾਬ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ

ਪੰਜਾਬ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਡਿਗਰੀਆਂ ਲੈਣ ਤੋਂ ਬਾਅਦ ਖੁਸ਼ੀ ਦੇ ਰੌਂਅ ’ਚ।

ਚੰਡੀਗੜ੍ਹ (ਸੁਖਵਿੰਦਰ ਪਾਲ ਸੋਢੀ): ਪੰਜਾਬ ਇੰਜਨੀਅਰਿੰਗ ਕਾਲਜ ਵਿੱਚ ਅੱਜ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਤਿ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਪੜ੍ਹਾਈ ਵਿੱਚ ਮਾਅਰਕਾ ਮਾਰ ਕੇ ਦੇਸ਼ ਦੇ ਨਾਲ ਵਿਦੇਸ਼ਾਂ ਵਿੱਚ ਵੀ ਪਛਾਣ ਬਣਾਉਣ। ਇਸ ਮੌਕੇ ਸਿੱਖਿਆ ਸਕੱਤਰ ਪੂਰਵਾ ਗਰਗ, ਬੋਰਡ ਆਫ ਗਵਰਨਰ ਦੇ ਚੇਅਰਮੈਨ ਰਾਜਿੰਦਰ ਗੁਪਤਾ, ਡਾਇਰੈਕਟਰ ਪ੍ਰੋਫੈਸਰ ਬਲਦੇਵ ਸੇਤੀਆ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਪੁਰੋਹਤਿ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਵਿੱਚ ਦੇਸ਼ ਦੇ ਵਿਕਾਸ ’ਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਪੈਕ ਦੀ 100 ਸਾਲਾਂ ਤੋਂ ਵੱਧ ਦੀ ਸ਼ਾਨਦਾਰ ਵਿਰਾਸਤ ਹੈ। ਉਨ੍ਹਾਂ ਡਿਗਰੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ, ਫੈਕਲਟੀ ਅਤੇ ਮਾਪਿਆਂ ਨੂੰ ਵਧਾਈ ਦਿੱਤੀ। ਰਾਜਪਾਲ ਨੇ ਕਿਹਾ ਕਿ ਅੱਜ ਦੇ ਵਿਦਿਆਰਥੀ ਬੇਅੰਤ ਮੌਕਿਆਂ ਅਤੇ ਸੰਭਾਵਨਾਵਾਂ ਦੀ ਦੁਨੀਆਂ ਵਿੱਚ ਦਾਖਲ ਹੋ ਰਹੇ ਹਨ ਅਤੇ ਸਿੱਖਿਆ ਦੇ ਨਾਲ ਬੁੱਧੀ ਵੀ ਓਨੀ ਹੀ ਮਹੱਤਵਪੂਰਨ ਹੈ। ਉਨ੍ਹਾਂ ਮੋਹਰੀ ਵਿਦਿਆਰਥੀਆਂ ਨੂੰ ਸੋਨ ਤਗ਼ਮੇ ਦਿੱਤੇ ਅਤੇ ਭਾਰਤੀ ਪੁਲਾੜ ਖੋਜ ਸੰਸਥਾ (ਇਸਰੋ) ਦੇ ਚੇਅਰਮੈਨ ਡਾ. ਸ੍ਰੀਧਾਰ ਪਾਨਿਕਰ ਸੋਮਨਾਥ ਦਾ ਸਨਮਾਨ ਕੀਤਾ। ਉਨ੍ਹਾਂ ਇਕ ਸੋਵੀਨਾਰ ਵੀ ਜਾਰੀ ਕੀਤਾ। ਇਸ ਦੌਰਾਨ ਵੱਖ-ਵੱਖ ਬਰਾਂਚਾਂ ਦੇ ਵਿਦਿਆਰਥੀਆਂ ਨੂੰ 640 ਬੀ.ਟੈਕ ਡਿਗਰੀਆਂ, 96 ਵਿਦਿਆਰਥੀਆਂ ਨੂੰ ਪੋਸਟ ਗ੍ਰੈਜੂਏਟ ਡਿਗਰੀਆਂ ਤੇ 38 ਨੂੰ ਪੀਐੱਚਡੀ ਦੀਆਂ ਡਿਗਰੀਆਂ ਵੰਡੀਆਂ ਗਈਆਂ।

Advertisement

Advertisement