ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੀਜੀਆਈ ਦੀ ਟੀਮ ਵੱਲੋਂ ਹੁਸ਼ਿਆਰਪੁਰ, ਭੂੰਗਾ ਤੇ ਗੜ੍ਹਦੀਵਾਲਾ ਦਾ ਦੌਰਾ

07:42 AM Jul 20, 2024 IST
ਪਰਵਾਸੀਆਂ ਦਾ ਚੈਕਅੱਪ ਕਰਦੇ ਹੋਏ ਪੀਜੀਆਈ ਚੰਡੀਗੜ੍ਹ ਦੀ ਟੀਮ ਦੇ ਮੈਂਬਰ।

ਪੱਤਰ ਪ੍ਰੇਰਕ
ਹੁਸ਼ਿਆਰਪੁਰ, 19 ਜੁਲਾਈ
ਜ਼ਿਲ੍ਹਾ ਹੁਸ਼ਿਆਰਪੁਰ ’ਚ ਮਲੇਰੀਆ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਪੀਜੀਆਈ ਚੰਡੀਗੜ੍ਹ ਦੀ ਟੀਮ ਨੇ ਹੁਸ਼ਿਆਰਪੁਰ, ਭੂੰਗਾ ਤੇ ਗੜ੍ਹਦੀਵਾਲਾ ਦਾ ਦੌਰਾ ਕੀਤਾ ਤੇ ਪਾਜ਼ੇਟਿਵ ਪਾਏ ਗਏ ਮਲੇਰੀਆ ਦੇ ਮਰੀਜ਼ਾਂ ਦੀ ਜਾਂਚ ਕੀਤੀ। ਟੀਮ ਵਿੱਚ ਡਾ. ਤਰੁਨਾ ਗੌਰਾ, ਊਰਵਸ਼ੀ ਰਾਹੀ, ਕਮਲਦੀਪ ਸਿੰਘ ਅਤੇ ਤਰੁਣਦੀਪ ਸਿੰਘ ਸ਼ਾਮਿਲ ਸਨ।
ਟੀਮ ਨੇ ਵੱਖ-ਵੱਖ ਥਾਵਾਂ ਤੋਂ ਮਲੇਰੀਆ ਕੇਸਾਂ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਖੂਨ ਦੇ ਨਮੂਨੇ ਲਏ ਤੇ ਜਾਂਚ ਵਾਸਤੇ ਉਨ੍ਹਾਂ ਨੂੰ ਪੀਜੀਆਈ ਚੰਡੀਗੜ੍ਹ ਭੇਜਿਆ ਗਿਅ;। ਉਨ੍ਹਾਂ ਨੇ ਸਲੱਮ ਖੇਤਰਾਂ ਦਾ ਦੌਰਾ ਕਰਕੇ ਪਰਵਾਸੀਆਂ ਦਾ ਵੀ ਚੈਕਅੱਪ ਕੀਤਾ।
ਟੀਮ ਨੇ ਸਿਵਲ ਸਰਜਨ ਦਫ਼ਤਰ ਹੁਸ਼ਿਆਰਪੁਰ ਵਿੱਚ ਸਿਹਤ ਅਧਿਕਾਰੀਆਂ ਨਾਲ ਮਲੇਰੀਆ ਦੀ ਰੋਕਥਾਮ ਸਬੰਧੀ ਚਰਚਾ ਕੀਤੀ। ਉਨ੍ਹਾਂ ਮਲੇਰੀਆ ਕੇਸਾਂ ਦੀ ਸਮੇਂ ਸਿਰ ਸ਼ਨਾਖਤ ਅਤੇ ਇਸ ਦੇ ਮੁਕੰਮਲ ਇਲਾਜ ਬਾਰੇ ਜਾਣਕਾਰੀ ਸਾਂਝੀ ਕੀਤੀ। ਟੀਮ ਵੱਲੋਂ ਸਿਵਲ ਹਸਪਤਾਲ ’ਚ ਦਾਖਿਲ ਮਲੇਰੀਆ ਦੇ ਦੋ ਪਾਜ਼ੇਟਿਵ ਮਰੀਜ਼ਾਂ ਲੋੜੀਂਦੇ ਟੈਸਟ ਕਰਵਾਏ। ਇਸ ਮੌਕੇ ਹੈਲਥ ਇੰਸਪੈਕਟਰ ਤਰਸੇਮ ਲਾਲ ਅਤੇ ਡਾ. ਜਗਦੀਪ ਸਿੰਘ ਵੀ ਮੌਜੂਦ ਸਨ।

Advertisement

Advertisement
Advertisement