ਫਗਵਾੜਾ ਪੁਲੀਸ ਵੱਲੋਂ ਚੋਰੀ ਦੇ ਪੰਜ ਮੋਟਰਸਾਈਕਲ ਬਰਾਮਦ
10:28 AM Sep 03, 2024 IST
ਪੱਤਰ ਪ੍ਰੇਰਕ
ਫਗਵਾੜਾ, 2 ਸਤੰਬਰ
ਸਿਟੀ ਪੁਲੀਸ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਪੰਜ ਮੋਟਰਸਾਈਕਲ ਬਰਾਮਦ ਕੀਤੇ ਹਨ। ਐੱਸਪੀ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਬਗੇਰ ਨੰਬਰ ਮੋਟਰਸਾਈਲ ’ਤੇ ਆ ਰਹੇ ਹਨ ਜਿਸ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਐੱਸਐੱਚਓ ਸਿਟੀ ਜਤਿੰਦਰ ਕੁਮਾਰ ਦੀ ਅਗਵਾਈ ’ਚ ਇਨ੍ਹਾਂ ਨੂੰ ਕਾਬੂ ਕਰ ਲਿਆ। ਪੁੱਛ-ਪੜਤਾਲ ਦੌਰਾਨ ਮੁਲਜ਼ਮਾਂ ਕੋਲੋਂ ਪੰਜ ਮੋਟਰਸਾਈਕਲ ਅਤੇ ਸਪੇਅਰ ਪਾਰਟ ਬਰਾਮਦ ਕੀਤੇ ਹਨ। ਪੁਲੀਸ ਅਨੁਸਾਰ ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਜਸਪ੍ਰੀਤ ਸਿੰਘ ਵਾਸੀ ਭਰੋਲੀ ਤੇ ਗਿਆਨੀ ਵਾਸੀ ਪਿੰਡ ਬੀੜ ਢੰਡੋਲ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਨ੍ਹਾਂ ਪਾਸੋਂ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
Advertisement
Advertisement