For the best experience, open
https://m.punjabitribuneonline.com
on your mobile browser.
Advertisement

ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਸੂਬਾਈ ਹੜਤਾਲ ਤੇ ਧਰਨਾ ਜਾਰੀ

06:53 AM Jul 25, 2020 IST
ਫਾਰਮਾਸਿਸਟਾਂ ਤੇ ਦਰਜਾ ਚਾਰ ਮੁਲਾਜ਼ਮਾਂ ਦੀ ਸੂਬਾਈ ਹੜਤਾਲ ਤੇ ਧਰਨਾ ਜਾਰੀ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 24 ਜੁਲਾਈ

Advertisement

ਕੰਟਰੈਕਟ ਆਧਾਰ ’ਤੇ ਚੌਦਾਂ ਸਾਲਾਂ ਤੋਂ ਕਾਰਜਸ਼ੀਲ ਪੰਜਾਬ ਭਰ ਦੇ 12 ਸੌ ਦੇ ਕਰੀਬ ਰੂਰਲ ਫਾਰਮਾਸਿਸਟਾਂ ਅਤੇ ਇੰਨੇ ਹੀ ਦਰਜਾ ਚਾਰ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਕਰੋਨਾ ਸਬੰਧੀ ਐਮਰਜੈਂਸੀ ਡਿਊਟੀਆਂ ਦਾ ਬਾਈਕਾਟ ਕਰ ਕੇ ਵਿੱਢੀ ਸੂਬਾਈ ਹੜਤਾਲ ਅਤੇ ਧਰਨੇ ਅੱਜ 35ਵੇਂ ਦਨਿ ਵੀ ਜਾਰੀ ਰਹੇ। ਹੜਤਾਲੀ ਮੁਲਾਜ਼ਮਾਂ ਦੀ ਤਿੰਨ ਦਨਿਾਂ ਤੋਂ ਲੜੀਵਾਰ ਭੁੱਖ ਹੜਤਾਲ ਵੀ ਜਾਰੀ ਹੈ। ਦੂਜੇ ਪਾਸੇ ਜਥੇਬੰਦੀ ਨੇ ਜਲਦੀ ਹੀ ਪੰਚਾਇਤ ਮੰਤਰੀ ਦੇ ਹਲਕੇ ਕਾਦੀਆਂ ’ਚ ਪਹੁੰਚ ਕੇ ਗ੍ਰਿਫ਼ਤਾਰੀਆਂ ਦੇਣ ਦਾ ਮੁੜ ਐਲਾਨ ਕੀਤਾ ਹੈ। ਪਹਿਲਾਂ ਇਹ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਿੰਦਰ ਸਿੰਘ ਸੌਜਾ ਦੀ ਅਗਵਾਈ ਹੇਠ ਪਟਿਆਲਾ ਵਿੱਚ ਲੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਮੁੱਖ ਬੁਲਾਰੇ ਤੇ ਮੀਤ ਪ੍ਰਧਾਨ ਸਵਰਤ ਸ਼ਰਮਾ ਕਿਹਾ ਕਿ ‘ਜੇਲ੍ਹ ਭਰੋ ਅੰਦੋਲਨ’ ਦਾ ਉਲੀਕਿਆ ਪ੍ਰੋਗਰਾਮ ਛੇਤੀ ਹੀ ਅਮਲ ’ਚ ਲਿਆਂਦਾ ਜਾਵੇਗਾ।

Advertisement
Tags :
Author Image

Courtney Milan writes books about carriages, corsets, and smartwatches. Her books have received starred reviews in Publishers Weekly, Library Journal, and Booklist. She is a New York Times and a USA Today Bestseller.

Advertisement
Advertisement
×