ਫੇਜ਼-11 ਦੀ ਪਾਲਿਕਾ ਮਾਰਕੀਟ ਦੀ ਹੋਵੇਗੀ ਕਾਇਆਕਲਪ
ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 27 ਜੁਲਾਈ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਾਲਿਕਾ ਮਾਰਕੀਟ ਫੇਜ਼-11 ਦੀ ਕਾਇਆਕਲਪ ਕਰਨ ਲਈ 57.86 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਕੰਮਾਂ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਦੇ ਨਵੀਨੀਕਰਨ ਲਈ ਵੱਖ-ਵੱਖ ਵਿਕਾਸ ਕਾਰਜਾਂ ’ਤੇ ਵੱਡੀ ਰਕਮ ਖ਼ਰਚ ਕੀਤੀ ਜਾਵੇਗੀ।
ਸ੍ਰੀ ਸਿੱਧੂ ਨੇ ਕਿਹਾ ਕਿ ਫੇਜ਼-11 ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਕਰੋੜਾਂ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਜਨਿ੍ਹਾਂ ਰਾਹੀਂ ਵੱਖ ਵੱਖ ਵਿਕਾਸ ਕਾਰਜ ਨੇਪਰੇ ਚਾੜ੍ਹੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ ਨੇ ਪਿਛਲੇ ਸਮੇਂ ਦੌਰਾਨ ਫੇਜ਼-11 ਵਿੱਚ ਕੀਤੇ ਵਿਕਾਸ ਕੰਮਾਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਦੱਸਿਆ ਕਿ ਸੀਵਰੇਜ ਪਾਉਣ ਲਈ 2 ਕਰੋੜ ਰੁਪਏ, ਵਾਟਰ ਸਪਲਾਈ ਲਈ 1 ਕਰੋੜ 35 ਲੱਖ ਰੁਪਏ, ਬਰਸਾਤੀ ਪਾਣੀ ਦੀ ਨਿਕਾਸੀ ਲਈ 80 ਲੱਖ ਰੁਪਏ, ਮਾਰਕੀਟ ਵਿੱਚ ਬਾਥਰੂਮਾਂ ਲਈ 9 ਲੱਖ ਰੁਪਏ, ਟਰੈਫ਼ਿਕ ਲਾਈਟਾਂ ਲਈ 11 ਲੱਖ ਰੁਪਏ, ਬੱਸ ਕਿਉ ਸ਼ੈਲਟਰ ਲਈ 8 ਲੱਖ ਰੁਪਏ, ਰੋਡ ਫੁੱਟਪਾਥ ਪਾਰਕਿੰਗ ਲਈ 4 ਕਰੋੜ ਰੁਪਏ ਖ਼ਰਚੇ ਗਏ ਹਨ।
ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਕੌਂਸਲਰ ਜਸਵੀਰ ਸਿੰਘ ਮਣਕੂ ਤੇ ਕੁਲਜੀਤ ਸਿੰਘ ਬੇਦੀ, ਸੰਯੁਕਤ ਕਮਿਸ਼ਨਰ ਡਾ. ਕਨੂ ਥਿੰਦ, ਐੱਸਈ ਮੁਕੇਸ਼ ਗਰਗ, ਐਕਸੀਅਨ ਹਰਪ੍ਰੀਤ ਸਿੰਘ, ਐਸਡੀਓ ਸੁਖਵਿੰਦਰ ਸਿੰਘ, ਸੁਨੀਲ ਸ਼ਰਮਾ ਤੇ ਕਮਲਜੀਤ ਸਿੰਘ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਪਾਲਿਕਾ ਬਾਜ਼ਾਰ ਦੇ ਪ੍ਰਧਾਨ ਸੋਹਣ ਲਾਲ, ਮਾਰਕੀਟ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ ਗਿੱਲ, ਗੁਰਦਵਾਰਾ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਖਾਲਸਾ, ਚੇਅਰਮੈਨ ਹਰਪਾਲ ਸਿੰਘ ਸੋਢੀ, ਮੰਦਰ ਕਮੇਟੀ ਦੇ ਪ੍ਰਧਾਨ ਪ੍ਰਮੋਦ ਮਿਸ਼ਰਾ ਮੌਜੂਦ ਸਨ।