ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਲੀਬਾਲ ਟੂਰਨਾਮੈਂਟ ਵਿੱਚ ਫੀਲਖਾਨਾ ਸਕੂਲ ਦੇ ਖਿਡਾਰੀ ਜੇਤੂ

07:18 AM Aug 06, 2024 IST
ਜੇਤੂ ਟੀਮ ਦਾ ਸਨਮਾਨ ਕਰਦੇ ਹੋਏ ਅਧਿਕਾਰੀ ਤੇ ਕੋਚ। -ਫ਼ੋਟੋ: ਅਕੀਦਾ

ਪੱਤਰ ਪ੍ਰੇਰਕ
ਪਟਿਆਲਾ, 5 ਅਗਸਤ
ਪਟਿਆਲਾ ਦੇ ਪੋਲੋ ਗਰਾਊਂਡ ਵਿੱਚ ਜ਼ੋਨ ਪਟਿਆਲਾ-2 ਦਾ ਲੜਕਿਆਂ ਦਾ ਜ਼ੋਨਲ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ, ਬਲਵਿੰਦਰ ਸਿੰਘ ਜੱਸਲ ਅਤੇ ਬਲਕਾਰ ਸਿੰਘ ਦੀ ਅਗਵਾਈ ਹੇਠ ਜਾਰੀ ਹੈ। ਅੱਜ ਵਾਲੀਬਾਲ ਅੰਡਰ-19 (ਲੜਕੇ) ਵਿੱਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਮਾਜਰਾ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਵਾਲੀਬਾਲ ਅੰਡਰ-19 (ਲੜਕੇ) ਦੇ ਜ਼ੋਨਲ ਟੂਰਨਾਮੈਂਟ ਵਿੱਚ ਮਹੇਸ਼ਇੰਦਰ ਜੀਤ ਸਿੰਘ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ। ਇਸ ਮੌਕੇ ਤੇਜਵਿੰਦਰ ਕੌਰ, ਰੁਪਿੰਦਰ ਕੌਰ, ਅਨਿਲ ਕੁਮਾਰ ਤੇ ਮਮਤਾ ਰਾਣੀ ਆਦਿ ਹਾਜ਼ਰ ਸਨ।

Advertisement

ਸਰਕਾਰੀ ਸਕੂਲ ਵਿੱਚ ਬੇਸਬਾਲ ਮੁਕਾਬਲੇ ਕਰਵਾਏ

ਧੂਰੀ (ਪੱਤਰ ਪ੍ਰੇਰਕ): 68ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅਧੀਨ ਜ਼ੋਨ ਭਸੌੜ ਦੇ ਸਾਫਟਬਾਲ ਅਤੇ ਬੇਸਬਾਲ ਦੇ ਮੁਕਾਬਲੇ ਗ਼ਦਰੀ ਬਾਬਾ ਠਾਕੁਰ ਦਾਸ ਸਰਕਾਰੀ ਹਾਈ ਸਮਾਰਟ ਸਕੂਲ ਧੂਰਾ ਵਿੱਚ ਮੁੱਖ ਅਧਿਆਪਕ ਅਨਵਰ ਅਲੀ ਦੀ ਅਗਵਾਈ ਹੇਠ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਰਪੰਚ ਗੁਰਪਿਆਰ ਧੂਰਾ ਵੱਲੋਂ ਖਿਡਾਰੀਆਂ ਨੂੰ ਆਸ਼ੀਰਵਾਦ ਦੇ ਕੇ ਕੀਤੀ ਗਈ। ਮੁਕਾਬਲਿਆਂ ਦੇ ਕਨਵੀਨਰ ਗੁਰਵਿੰਦਰ ਸਿੰਘ ਅਤੇ ਸਾਫਟਬਾਲ ਕੋਚ ਕੇਵਲ ਸਿੰਘ ਦਿਓਲ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਧੂਰਾ ਸਕੂਲ, ਗੁਰੂ ਤੇਗ ਬਹਾਦੁਰ ਸਕੂਲ ਬਰੜਵਾਲ, ਰੌਬਿਨ ਸਕੂਲ, ਅਕਾਲ ਅਕੈਡਮੀ ਭੋਜੋਵਾਲੀ, ਕੰਨਿਆ ਸਕੂਲ ਧੂਰੀ ਅਤੇ ਚਤਨਿਆ ਟੈਕਨੋ ਸਕੂਲ ਧੂਰੀ ਦੇ ਖਿਡਾਰੀਆਂ ਨੇ ਭਾਗ ਲਿਆ।

Advertisement
Advertisement
Advertisement