ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿਕਅੱਪ ਡਰਾਈਵਰ ਦੀ ਸੜਕ ਹਾਦਸੇ ’ਚ ਮੌਤ

07:49 AM Jul 02, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 1 ਜੁਲਾਈ
ਇੱਥੋਂ ਨੇੜਲੇ ਪਿੰਡ ਦਹੇੜੂ ਵਿੱਚ ਨੈਸ਼ਨਲ ਹਾਈਵੇਅ ’ਤੇ ਵਾਪਰੇ ਸੜਕ ਹਾਦਸੇ ਵਿਚ ਅੰਬਾਂ ਨਾਲ ਲੱਦੀ ਮਹਿੰਦਰਾ ਪਿਕਅੱਪ ਦੇ ਡਰਾਈਵਰ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਹਿੰਦਰਾ ਗੱਡੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟਕਰਾ ਗਈ। ਇਸ ਦੌਰਾਨ ਪਿਕਅੱਪ ਡਰਾਈਵਰ ਕੈਬਿਨ ਵਿਚ ਬੁਰੀ ਤਰ੍ਹਾਂ ਫਸ ਗਿਆ ਜਦੋਂ ਤੱਕ ਕੱਢਿਆ ਗਿਆ ਉਦੋਂ ਤੱਕ ਡਰਾਈਵਰ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਲਾਲ ਹੁਸੈਨ (46) ਵਾਸੀ ਦਾਰਪੁਰ (ਹਰਿਆਣਾ) ਵਜੋਂ ਹੋਈ। ਉਹ ਅੰਬ ਉਤਾਰਨ ਲਈ ਲੁਧਿਆਣਾ ਜਾ ਰਿਹਾ ਸੀ ਜਿਉਂ ਹੀ ਉਹ ਦਹੇੜੂ ਨੇੜੇ ਜਰਨੈਲੀ ਸੜਕ ’ਤੇ ਪੁੱਜਿਆ ਤਾਂ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਿਆ। ਰੋਡ ਸੇਫ਼ਟੀ ਫੋਰਸ ਦੀ ਟੀਮ ਏਐੱਸਆਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਮੌਕੇ ’ਤੇ ਪੁੱਜੀ। ਸਦਰ ਥਾਣੇ ਦੀ ਪੁਲੀਸ ਨੇ ਹਾਦਸੇ ਦੀ ਜਾਂਚ ਆਰੰਭ ਦਿੱਤੀ ਹੈ।

Advertisement

Advertisement
Advertisement