ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਘਵ ਤੇ ਪਰਿਨੀਤੀ ਦੀਆਂ ਕੇਜਰੀਵਾਲ ਤੇ ਭਗਵੰਤ ਮਾਨ ਨਾਲ ਤਸਵੀਰਾਂ ਵਾਇਰਲ

07:40 AM Sep 27, 2023 IST
featuredImage featuredImage

ਨਵੀਂ ਦਿੱਲੀ: ‘ਆਪ’ ਦੇ ਸੰਸਦ ਮੈਂਬਰ ਰਾਘਵ ਚੱਢਾ ਅਤੇ ਅਦਾਕਾਰਾ ਪਰਿਨੀਤੀ ਚੋਪੜਾ ਦੇ 24 ਸਤੰਬਰ ਨੂੰ ਰਾਜਸਥਾਨ ਦੇ ਉਦੈਪੁਰ ਵਿੱਚ ਹੋਏ ਵਿਆਹ ਦੀਆਂ ਤਸਵੀਰਾਂ ਹੁਣ ਸਾਹਮਣੇ ਆਉਣ ਲੱਗੀਆਂ ਹਨ। ਨਵਵਿਆਹੀ ਜੋੜੀ ਸੋਮਵਾਰ ਸ਼ਾਮ ਨੂੰ ਦਿੱਲੀ ਪੁੱਜੀ ਸੀ ਜਿਥੇ ਹਵਾਈ ਅੱਡੇ ’ਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਜੋੜੀ ਦੇ ਵਿਆਹ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੇ ਹਨ। ਇਨ੍ਹਾਂ ਵਿੱਚੋਂ ਹੀ ਇੱਕ ਤਸਵੀਰ ਵਿੱਚ ਨਵਵਿਆਹੀ ਜੋੜੀ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿਖਾਈ ਦੇ ਰਹੇ ਹਨ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਖਾਤੇ ’ਤੇ ਤਸਵੀਰ ਸਾਂਝੀ ਕਰਦਿਆਂ ਰਾਘਵ ਅਤੇ ਪਰਿਨੀਤੀ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ ਹਨ। ਇਸ ਵਿੱਚ ਲਿਖਿਆ ਗਿਆ ਹੈ,‘‘ਆਮ ਆਦਮੀ ਪਾਰਟੀ ਦੇ ਸਮੂਹ ਪਰਿਵਾਰ ਵੱਲੋਂ ਸਾਡੇ ਐਮਪੀ ਰਾਘਵ ਚੱਢਾ ਅਤੇ ਪਰਿਨੀਤੀ ਚੋਪੜਾ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਮੁਬਾਰਕਾਂ।’’ ਵਿਆਹ ਦੀਆਂ ਵਾਇਰਲ ਵੀਡੀਓਜ਼ ਵਿੱਚੋਂ ਇੱਕ ਵਿੱਚ ਰਾਘਵ ,ਕੇਜਰੀਵਾਲ ਅਤੇ ਭਗਵੰਤ ਮਾਨ ਢੋਲ ’ਤੇ ਨੱਚ ਰਹੇ ਹਨ। ਇਸ ਤੋਂ ਇਲਾਵਾ ਵਿਆਹ ਸਮਾਗਮ ਵਿੱਚ ਸਾਬਕਾ ਟੈਨਸ ਖਿਡਾਰਨ ਸਾਨੀਆ ਮਿਰਜ਼ਾ, ਸਾਬਕਾ ਕ੍ਰਿਕਟ ਖਿਡਾਰੀ ਹਰਭਜਨ ਸਿੰਘ, ਸੰਸਦ ਮੈਂਬਰ ਸੰਜੇ ਸਿੰਘ, ਸ਼ਿਵ ਸੈਨਾ ਆਗੂ ਆਦਿਤਿਆ ਠਾਕਰੇ ਅਤੇ ਮਨੀਸ਼ ਮਲਹੋਤਰਾ ਸਣੇ ਹੋਰ ਹਾਜ਼ਰ ਸਨ। -ਏਐਨਆਈ

Advertisement

Advertisement