ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਅਜਾਇਬ ਘਰ ’ਚ ਸਿੱਖ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ

08:56 AM Feb 08, 2024 IST
ਕੇਂਦਰੀ ਸਿੱਖ ਅਜਾਇਬ ਘਰ ਵਿਚ ਤਸਵੀਰਾਂ ਤੋਂ ਪਰਦਾ ਹਟਾਉਂਦੇ ਹੋਏ ਗਿਆਨੀ ਅਮਰਜੀਤ ਸਿੰਘ ਤੇ ਹੋਰ।

ਟ੍ਰਬਿਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਫਰਵਰੀ
ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ 8 ਸਿੱਖ ਸ਼ਖ਼ਸੀਅਤਾਂ ਦੀਆ ਤਸਵੀਰਾਂ ਸਥਾਪਿਤ ਕੀਤੀਆਂ ਹਨ। ਇਨ੍ਹਾਂ ’ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਥੇਦਾਰ ਮਾਨ ਸਿੰਘ ਹੰਭੋ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਰਤਨ ਸਿੰਘ ਜਫ਼ਰਵਾਲ, ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ, ਬਾਬਾ ਜੰਗ ਸਿੰਘ ਸੰਪ੍ਰਦਾ ਮੁਖੀ ਬੁੰਗਾ ਮਸਤੂਆਣਾ, ਬਾਬਾ ਚੰਦਾ ਸਿੰਘ ਮਹੰਤ, ਸਿੱਖ ਇਤਿਹਾਸਕਾਰ ਸਵਰਨ ਸਿੰਘ ਚੂਸਲੇਵੜ੍ਹ ਤੇ ਕਥਾਵਾਚਕ ਗਿਆਨੀ ਦਲੀਪ ਸਿੰਘ ਦੀਆਂ ਤਸਵੀਰਾਂ ਸ਼ਾਮਲ ਹਨ। ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਬਾਬਾ ਨਿਹਾਲ ਸਿੰਘ ਮੁਖੀ ਤਰਨਾ ਦਲ ਹਰੀਆਂ ਵੇਲਾਂ ਤੇ ਮੈਂਬਰ ਭਾਈ ਮਨਜੀਤ ਸਿੰਘ ਨੇ ਨਿਭਾਈ।
ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਸ੍ਰੀ ਅਨੰਦਪੁਰ ਸਾਹਿਬ ਸਿੱਖ ਮਿਸ਼ਨਰੀ ਕਾਲਜ ਦੀ ਸਥਾਪਨਾ ਕਰਕੇ ਕੌਮ ਨੂੰ ਅਨੇਕਾਂ ਪ੍ਰਚਾਰਕ ਦਿੱਤੇ। ਜਥੇਦਾਰ ਮਾਨ ਸਿੰਘ ਹੰਭੋ ਨੇ ਕਈ ਮੋਰਚਿਆਂ ਵਿਚ ਸ਼ਾਮਲ ਹੋ ਕੇ ਗ੍ਰਿਫ਼ਤਾਰੀ ਦਿੱਤੀ ਤੇ ਜੇਲ੍ਹ ਕੱਟੀ। ਉਹ 20 ਸਾਲ ਸ਼੍ਰੋਮਣੀ ਕਮੇਟੀ ਮੈਂਬਰ ਵੀ ਰਹੇ। ਇਸੇ ਤਰ੍ਹਾਂ ਜਥੇਦਾਰ ਰਤਨ ਸਿੰਘ ਜਫ਼ਰਵਾਲ ਨੇ ਵੀ ਪੰਜਾਬੀ ਸੂਬਾ ਮੋਰਚਾ ਤੇ ਧਰਮ ਯੁੱਧ ਮੋਰਚੇ ਦੌਰਾਨ ਜੇਲ੍ਹ ਕੱਟੀ। ਬੱਬਰ ਅਕਾਲੀ ਜਰਨੈਲ ਸਿੰਘ ਕਾਲਰੇ ਨੇ ਅੰਗਰੇਜ਼ ਸਰਕਾਰ ਵਿਰੁੱਧ ਸੰਘਰਸ਼ ਦੌਰਾਨ ਬੱਬਰ ਅਕਾਲੀ ਲਹਿਰ ਵਿਚ ਅਹਿਮ ਯੌਗਦਾਨ ਪਾਇਆ। ਬਾਬਾ ਜੰਗ ਸਿੰਘ ਸੰਪ੍ਰਦਾਇ ਮੁਖੀ ਬੁੰਗਾ ਮਸਤੂਆਣਾ, ਬਾਬਾ ਚੰਦਾ ਸਿੰਘ ਮਹੰਤ ਤੇ ਕਥਾਵਾਚਕ ਗਿਆਨੀ ਦਲੀਪ ਸਿੰਘ ਨੇ ਵੀ ਸਿੱਖੀ ਪ੍ਰਚਾਰ ਲਈ ਅਹਿਮ ਸੇਵਾ ਨਿਭਾਈ।

Advertisement

Advertisement