For the best experience, open
https://m.punjabitribuneonline.com
on your mobile browser.
Advertisement

ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ

08:59 AM Apr 13, 2024 IST
ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿ ਰਵਾਨਾ
ਪਾਕਿਸਤਾਨ ਲਈ ਜਥਾ ਰਵਾਨਾ ਕਰਦੇ ਹੋਏ ਦਿੱਲੀ ਕਮੇਟੀ ਦੇ ਆਗੂ। -ਫੋਟੋ: ਦਿਓਲ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖਾਲਸਾ ਸਾਜਨਾ ਦਿਵਸ ਦੇ ਮੌਕੇ 192 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਕੁੱਲ 192 ਸ਼ਰਧਾਲੂਆਂ ਦਾ ਜਥਾ ਦਿੱਲੀ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ ਹੈ, ਜੋ ਕੱਲ੍ਹ ਪਾਕਿਸਤਾਨ ਦਾਖਲ ਹੋਵੇਗਾ ਤੇ ਖਾਲਸਾ ਸਾਜਨਾ ਦਿਵਸ ’ਤੇ ਵਿਸਾਖੀ ਨਾਲ ਸਬੰਧਤ ਪ੍ਰੋਗਰਾਮਾਂ ਵਿਚ ਹਾਜ਼ਰੀ ਭਰਨ ਉਪਰੰਤ ਵਾਪਸ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਜਥੇ ਨੂੰ ਗੁਰਦੁਆਰਾ ਨਨਕਾਣਾ ਸਾਹਿਬ, ਪੰਜਾ ਸਾਹਿਬ, ਡੇਹਰਾ ਸਾਹਿਬ ਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਦੀ ਪ੍ਰਵਾਨਗੀ ਮਿਲੀ ਹੈ ਤੇ ਇਹ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਸਰਨਾ ਤੇ ਰਮਿੰਦਰ ਸਿੰਘ ਸਵੀਟਾ ਦੀ ਅਗਵਾਈ ਹੇਠ ਰਵਾਨਾ ਹੋਇਆ ਹੈ। ਭਵਿੱਖ ਵਿਚ ਹੋਰ ਵੀ ਵੱਡੇ ਜਥੇ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਵਾਸਤੇ ਰਵਾਨਾ ਹੋਣਗੇ।

Advertisement

Advertisement
Author Image

joginder kumar

View all posts

Advertisement
Advertisement
×