ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਜ਼ਾ ਸਰੀਫ਼ ਵਿਖੇ ਵੱਡੀ ਗਿਣਤੀ ’ਚ ਪੁੱਜੇ ਸ਼ਰਧਾਲੂ

06:54 AM Sep 03, 2024 IST
ਸ਼ਰਧਾਲੂਆਂ ਦਾ ਸਨਮਾਨ ਕਰਦੇ ਹੋਏ ਖਲੀਫ਼ਾ ਸੱਯਦ ਸਾਦਿਕ ਰਜ਼ਾ, ਵਿਧਾਇਕ ਲਖਵੀਰ ਸਿੰਘ ਰਾਏ ਤੇ ਮਨਿੰਦਰ ਸਿੰਘ ਵੜਿੰਗ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 2 ਸਤੰਬਰ
ਰੋਜ਼ਾ ਸਰੀਫ਼ ਵਿਖੇ ਹਜ਼ਰਤ ਸ਼ੇਖ ਅਹਿਮਦ ਮੁਜੱਦਦ ਅਲਫ਼ਸਾਨੀ ਦੀ ਯਾਦ ਵਿੱਚ ਸ਼ੁਰੂ ਹੋਏ ਤਿੰਨ ਰੋਜ਼ਾ 412ਵੇਂ ਉਰਸ ਦੇ ਦੂਜੇ ਦਿਨ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਦੇਸ਼ ਵਿਦੇਸ਼ ਤੋਂ ਪੁੱਜੇ ਸ਼ਰਧਾਲੂ ਇੱਥੇ ਨਤਮਸਤਕ ਹੋਏ। ਇਨ੍ਹਾਂ ਵਿੱਚ ਪਾਕਿਸਤਾਨ ਤੋਂ ਆਏ ਸ਼ਰਧਾਲੂ ਵੀ ਸ਼ਾਮਲ ਹਨ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਪਿੰਡ ਬਰਾਸ ਵਿੱਚ ਸਥਿਤ ਇਤਿਹਾਸਕ ਸਥਾਨਾਂ ’ਤੇ ਵੀ ਸਿਜਦਾ ਕੀਤਾ। ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਅਤੇ ‘ਆਪ’ ਆਗੂ ਐਡਵੋਕੇਟ ਮਨਿੰਦਰ ਸਿੰਘ ਮਨੀ ਵੜਿੰਗ ਨੇ ਇਨ੍ਹਾਂ ਸ਼ਰਧਾਲੂਆਂ ਦਾ ਸਵਾਗਤ ਕੀਤਾ। ਵਿਧਾਇਕ ਰਾਏ ਨੇ ਦੱਸਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਸ਼ਰਧਾਲੂਆਂ ਨੇ ਸਰਕਾਰ ਵਲੋਂ ਕੀਤੇ ਪ੍ਰਬੰਧਾਂ ’ਤੇ ਤੱਸਲੀ ਪ੍ਰਗਟਾਈ।
ਇਸ ਮੌਕੇ ਰੋਜ਼ਾ ਸਰੀਫ਼ ਦੇ ਖਲੀਫ਼ਾ ਸੱਯਦ ਸਾਦਿਕ ਰਜ਼ਾ, ‘ਆਪ’ ਦੇ ਘੱਟ ਗਿਣਤੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਚਮਨ ਕੁਰੈਸ਼ੀ, ਸਤੀਸ਼ ਲਟੌਰ, ਨਵਨੀਤ ਸਿੰਘ ਨਵੀ ਅਤੇ ਪ੍ਰਿਤਪਾਲ ਸਿੰਘ ਜੱਸੀ ਆਦਿ ਹਾਜ਼ਰ ਸਨ।

Advertisement

Advertisement